ਪਾਕਿਸਤਾਨ ਜਾਰੀ ਕਰੇਗਾ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਿਕਟ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਡਾਕ ਟਿਕਟ ਜਾਰੀ ਕਰੇਗਾ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਇਸਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰੀ ਨੂਰ ਉਲ ਹੱਕ ਕਾਦਰੀ ਨੇ ਇਸ ਗੱਲ ਦਾ ਪ੍ਰਗਟਾਵਾ ਕੀਤਾ ਹੈ। ਇੰਨਾ ਹੀ ਨਹੀਂ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਲਾ ਪ੍ਰਕਾਸ਼ ਪੂਰਬ ਮੌਕੇ ਪਾਕਿਸਤਾਨ 2019 ਵਿਚ ਬਾਬਾ ਨਾਨਕ ਜੀ ਦੀ ਤਸਵੀਰ ਵਾਲਾ ਨੋਟ ਅਤੇ ਸਿੱਕਾ ਵੀ ਜਾਰੀ ਕੀਤਾ ਜਾਵੇਗਾ।

ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਮੌਕੇ ਇਸਲਾਮਾਬਾਦ ਵਿਖੇ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਪਾਕਿ ਸਰਕਾਰ ਵੱਲੋਂ ਡਾਕ ਟਿਕਟ ਜਾਰੀ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪਾਕਿਸਤਾਨ ਅਮਨ ਪਸੰਦ ਮੁਲਕ ਹੈ ਜਿੱਥੇ ਹਰ ਧਰਮ ਦੇ ਗੁਰੂਆਂ ਪੀਰਾਂ ਨੂੰ ਸਤਿਕਾਰ ਦਿੱਤਾ ਜਾਂਦਾ ਹੈ। ਇਸੇ ਤਹਿਤ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੫ਕਾਸ਼ ਪੁਰਬ ਮਨਾਉਣ ਸਬੰਧੀ ਪਹਿਲਾਂ ਹੀ ਡਾਕ ਟਿਕਟ ਜਾਰੀ ਕਰਨ ਨੂੰ ਪਾਕਿਸਤਾਨ ‘ਚ ਬਣੀ ਇਮਰਾਨ ਸਰਕਾਰ ਨੇ ਸਭ ਤੋਂ ਪਹਿਲਾਂ ਇਹ ਵੱਡਾ ਫ਼ੈਸਲਾ ਲੈਂਦਿਆਂ ਆਪਣੀ ਕੈਬਨਿਟ ਵਿਚ ਹਰੀ ਝੰਡੀ ਦੇ ਦਿੱਤੀ ਗਈ ਹੈ। ਜਿਸ ਲਈ ਪਾਕਿਸਤਾਨ ਸਰਕਾਰ ਵਿਚਾਰ ਕਰ ਰਹੀ ਹੈ। ਜਿਕਰਯੋਗ ਹੈ ਕਿ ਪਾਕਿਸਤਾਨ ਸਰਕਾਰ ਨੇ ਦੁਨੀਆ ਭਰ ਦੇ ਸਿੱਖਾਂ ਨੂੰ ਇਸ ਤੋਂ ਪਹਿਲਾਂ 2004 ‘ਚ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਦੀ ਨੂੰ ਸਮਰਪਿਤ ਡਾਕ ਟਿਕਟ ਜਾਰੀ ਕਰਕੇ ਮਾਣ ਦਿੱਤਾ ਸੀ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸੰਗਤ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ। ਇਹਨੀ ਦਿਨੀਂ ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਖੁਦ ਮੁੰਬਈ ਦੀ ਸੰਗਤ ਅਤੇ ਉਥੋਂ ਦੇ ਮੋਹਤਬਰ ਸਿੱਖਾਂ ਨਾਲ ਇਸ ਸਬੰਧ ਵਿਚ ਵਿਚਾਰ ਵਿਟਾਂਦਰਾ ਕਰ ਕੇ ਆਏ ਹਨ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਤਿੰਨ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਸ. ਰਾਮਪਾਲ ਸਿੰਘ ਬਹਿਣੀਵਾਲ ਤੇ ਸ. ਮਨਜੀਤ ਸਿੰਘ ਬੱਪੀਆਣਾ ਵੀ ਪੰਜਾਬ ਤੋਂ ਬਾਹਰਲੇ ਕੁਝ ਸੂਬਿਆਂ ਵਿਚ ਸੰਗਤਾਂ ਨੂੰ ਪ੍ਰੇਰਿਤ ਕਰ ਰਹੇ ਹਨ। ਅੱਜ ਇਸ ਸਬੰਧ ਵਿਚ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿਖੇ ਸਥਿਤ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਦੇ ਇੰਚਾਰਜ ਗਿਆਨੀ ਗੁਰਮੀਤ ਸਿੰਘ ਸੈਣੀ ਦੇ ਉਪਰਾਲੇ ਨਾਲ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਵਿਚ ਧਰਮ ਪ੍ਰਚਾਰ ਕਮੇਟੀ ਦੇ ਇਨ੍ਹਾਂ ਤਿੰਨੇ ਮੈਂਬਰਾਂ ਸਮੇਤ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਸ਼ਮੂਲੀਅਤ ਕੀਤੀ ਅਤੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।

Share this...
Share on Facebook
Facebook
0