ਨੌਜਵਾਨਾਂ ਵਿੱਚ ਖੁਸ਼ੀ ਦੀ ਲਹਿਰ ਕੈਪਟਨ ਨੇ ਕੱਢੀਆਂ 82000 ਨੌਕਰੀਆਂ

ਅੱਜ ਰੁਜ਼ਗਾਰ ਉਤਪਾਦਨ ਅਤੇ ਸਿਖਲਾਈ ਵਿਭਾਗ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 12 ਨਵੰਬਰ ਤੋਂ 22 ਨਵੰਬਰ ਤੱਕ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲੱਗਣ ਵਾਲੇ ਰੁਜ਼ਗਾਰ ਮੇਲਿਆਂ ਵਿੱਚ ਜ਼ੋਰਦਾਰ ਢੰਗ ਨਾਲ ਤਿਆਰੀਆਂ ਕਰਨ ਦੇ ਹੁਕਮ ਦਿੱਤੇ ਹਨ। ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੁਜ਼ਗਾਰ’ ਦੀ ਮੁੱਖ ਮੰਤਰੀ ਨੇ ਤਲ ਅਵੀਵ ਤੋਂ ਵੀਡੀਓ ਕਾਨਫ਼ਰੰਸ ਰਾਹੀਂ ਲੜੀ ਵਜੋਂ ਰੁਜ਼ਗਾਰ ਮੇਲਿਆਂ ਦੀ ਤਿਆਰੀਆਂ ਦਾ ਜਾਇਜ਼ਾ ਲਿਆ।

ਇਛੁੱਕ ਨੌਜਵਾਨਾਂ ਲਈ ਇਨ੍ਹਾਂ ਮੇਲਿਆਂ ਵਿੱਚ ਪ੍ਰਾਈਵੇਟ ਸੈਕਟਰਾਂ ਵਿੱਚ 82000 ਨੌਕਰੀਆਂ ਹੋਣਗੀਆਂ। ਉਨ੍ਹਾਂ ਦੇ ਮੁੱਖ ਪ੍ਰਮੁੱਖ ਸਕੱਤਰ ਨੇ ਮੁੱਖ ਮੰਤਰੀ ਨੂੰ ਤਿਆਰੀਆਂ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਸਾਰੇ ਸਬੰਧਤ ਵਿਭਾਗਾਂ ਨੂੰ ਮੁੱਖ ਮੰਤਰੀ ਨੇ ਸੂਬੇ ਵਿੱਚ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਵਧਾਉਣ ਨੂੰ ਯਕੀਨੀ ਬਣਾਉਣ ਲਈ ਆਪਣੇ ਯਤਨਾਂ ਵਿੱਚ ਤਾਲਮੇਲ ਬਿਠਾਉਣ ਦੀ ਹਦਾਇਤ ਕੀਤੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਇਨ੍ਹਾਂ ਵਿਭਾਗਾਂ ਨੂੰ ਸਥਾਪਤ ਕੀਤੇ ਜਾ ਰਹੇ ਰੁਜ਼ਗਾਰ ਦਫ਼ਤਰਾਂ ਵਿੱਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਮਦਦ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਰੁਜ਼ਗਾਰ ਉਤਪਾਦਨ ਅਤੇ ਸਿਖਲਾਈ ਵਿਭਾਗ ਨੂੰ ਇਸ ਮੰਤਵ ਲਈ 24 ਘੰਟੇ ਲਈ ਰੁਜ਼ਗਾਰ ਹੈਲਪਲਾਈਨ ਸ਼ੁਰੂ ਕਰਨ ਲਈ ਵਿਧੀ-ਵਿਧਾਨ ਲਾਗੂ ਕਰਨ ਲਈ ਵੀ ਆਖਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਦੇਸ਼ਾਂ ਵਿੱਚ ਰੁਜ਼ਗਾਰ ਸਬੰਧੀ ਮੁੱਖ ਮੰਤਰੀ ਨੇ ਵਿਭਾਗ ਨੂੰ ਸੈੱਲ ਸਥਾਪਤ ਕਰਨ ਦੇ ਨਾਲ-ਨਾਲ ਮੁਕਾਬਲੇ ਵਾਲੀਆਂ ਵੱਖ-ਵੱਖ ਸਰਕਾਰੀ ਪ੍ਰੀਖਿਆਵਾਂ ਲਈ ਕੋਚਿੰਗ ਸ਼ੁਰੂ ਕਰਨ ਤੋਂ ਇਲਾਵਾ ਨੌਜਵਾਨਾਂ ਨੂੰ ਹੁਨਰ ਦੇਣ ਵਾਲੀ ਰੁਜ਼ਗਾਰ ਏਜੰਸੀ ਦੀਆਂ ਸੇਵਾਵਾਂ ਹਾਸਲ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ ਦਿੱਤੇ।

ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਨਵਾਂ ਕਾਰੋਬਾਰ ਸ਼ੁਰੂ ਕਰਨ ਲਈ ਮੁੱਖ ਮੰਤਰੀ ਨੇ 4.13 ਲੱਖ ਨੌਜਵਾਨਾਂ ਨੂੰ ਕਰਜ਼ੇ ਦਿਵਾਉਣ ਵਿੱਚ ਸਹਾਇਤਾ ਕਰਨ ਲਈ ਰੁਜ਼ਗਾਰ ਉਤਪਾਦਨ ਅਤੇ ਸਿਖਲਾਈ ਵਿਭਾਗ ਵੱਲੋਂ ਕੀਤੇ ਕੰਮ ਦੀ ਸ਼ਲਾਘਾ ਕੀਤੀ। ਬੁਲਾਰੇ ਅਨੁਸਾਰ ਔਸਤਨ ਪ੍ਰਤੀ ਦਿਨ 700 ਨੌਜਵਾਨਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਘਰ-ਘਰ ਰੁਜ਼ਗਾਰ ਯੋਜਨਾ ਦਾ ਘੇਰਾ ਵਸੀਹ ਕਰਨ ਅਤੇ 23 ਨਵੰਬਰ ਤੋਂ ਸਾਰੇ 22 ਜ਼ਿਲਿ੍ਹਆਂ ਵਿੱਚ ਬਿਊਰੋ ਆਫ ਇੰਪਲਾਇਮੈਂਟ ਐਾਡ ਇੰਟਰਪ੍ਰਾਈਜ਼ ਦੀ ਸ਼ੁਰੂਆਤ ਕਰਨ ਲਈ ਆਖਿਆ।

ਰੁਜ਼ਗਾਰ ਉਤਪਾਦਨ ਅਤੇ ਸਿਖਲਾਈ ਵਿਭਾਗ ਦੇ ਕਮਿਸ਼ਨਰ-ਕਮ-ਡਾਇਰੈਕਟਰ ਰਾਹੁਲ ਤਿਵਾੜੀ ਨੇ ਚੰਡੀਗੜ੍ਹ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬਿਊਰੋ ਜ਼ਿਲ੍ਹਾ ਰੁਜ਼ਗਾਰ ਅਫਸਰਾਂ ਅਤੇ ਸਮਰਪਿਤ ਕੌਾਸਲਰਾਂ ਵੱਲੋਂ ਚਲਾਏ ਜਾ ਰਹੇ ਹਨ ਜੋ ਰੋਜ਼ਾਨਾ ਸਵੇਰੇ 10 ਵਜੇ ਤੋਂ 6 ਵਜੇ ਤੱਕ ਰੁਜ਼ਗਾਰ ਦੇ ਚਾਹਵਾਨਾਂ ਨੂੰ ਸਰਕਾਰੀ, ਜਨਤਕ ਅਤੇ ਪ੍ਰਾਈਵੇਟ ਸੈਕਟਰਾਂ ਵਿੱਚ ਨੌਕਰੀਆਂ ਲਈ ਅਪਲਾਈ ਕਰਨ ਵਾਸਤੇ ਅਤੇ ਕੌਂਸਲਿੰਗ ਕਰਨ ਲਈ ਹਾਜ਼ਰ ਹੁੰਦੇ ਹਨ। ਇਸ ਤੋਂ ਇਲਾਵਾ ਇਹ ਅਧਿਕਾਰੀ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਵੀ ਬੈਂਕ ਕਰਜ਼ਿਆਂ ਦਾ ਇੰਤਜ਼ਾਮ ਕਰਨ ਲਈ ਮਦਦ ਮੁਹੱਈਆ ਕਰਵਾਉਂਦੇ ਹਨ।

ਇਹ ਅਧਿਕਾਰੀ ਨੌਜਵਾਨਾਂ ਨੂੰ ਦੇਸ਼-ਵਿਦੇਸ਼ ਵਿੱਚ ਰੁਜ਼ਗਾਰ ਨਾਲ ਸਬੰਧਤ ਵੈੱਬਸਾਈਟਾਂ ਬਾਰੇ ਵੀ ਜਾਣਕਾਰੀ ਦੇਣਗੇ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਨੇੜਲੇ ਸਰਕਾਰੀ ਤੇ ਪ੍ਰਾਈਵੇਟ ਇੰਜਨੀਅਰਿੰਗ ਕਾਲਜਾਂ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚੋਂ ਹੁਨਰ ਵਿਕਾਸ ਤੇ ਸਿਖਲਾਈ ਹਾਸਲ 40-40 ਨੌਜਵਾਨਾਂ ਦੇ ਗਰੁੱਪ ਜ਼ਿਲ੍ਹਾ ਬਿਊਰੋਜ਼ ਲਈ ਤਿਆਰ ਕੀਤੇ ਜਾਣ ਜੋ 23 ਨਵੰਬਰ ਤੋਂ ਰਸਮੀ ਤੌਰ ‘ਤੇ ਸ਼ੁਰੂ ਹੋਣ ਵਾਲੇ ਇਨ੍ਹਾਂ ਦਫ਼ਤਰਾਂ ਵਿੱਚ ਇਕ ਨਵੰਬਰ ਤੋਂ 22 ਨਵੰਬਰ ਤਜਰਬੇ ਦੇ ਤੌਰ ‘ਤੇ ਕੰਮ ਕਰਨਗੇ।

ਰੁਜ਼ਗਾਰ ਉਤਪਾਦਨ ਵਿਭਾਗ ਵੱਲੋਂ ਚਲਾਏ ਜਾ ਰਹੇ ਜੌਬ ਪੋਰਟਲ ਦਾ ਜ਼ਿਕਰ ਕਰਦਿਆਂ ਤਿਵਾੜੀ ਨੇ ਦੱਸਿਆ ਕਿ 2.25 ਲੱਖ ਨੌਜਵਾਨ ਪਹਿਲਾਂ ਹੀ ਸਰਕਾਰੀ, ਪਬਲਿਕ ਅਤੇ ਪ੍ਰਾਈਵੇਟ ਸੈਕਟਰਾਂ ਵਿੱਚ ਉਪਲੱਬਧ ਢੁਕਵੇਂ ਰੁਜ਼ਗਾਰ ਲਈ ਰਜਿਸਟਰਡ ਹੋ ਚੁੱਕੇ ਹਨ। ਇਨ੍ਹਾਂ ਬਿਊਰੋਜ਼ ਰਾਹੀਂ ਬੇਰੋਜ਼ਗਾਰ ਨੌਜਵਾਨਾਂ ਨੂੰ ਪੋਰਟਲ ‘ਤੇ ਰਜਿਸਟਰਡ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।

Share this...
Share on Facebook
Facebook
error: Content is protected !!