ਸ੍ਰੀ ਹਰਿਮੰਦਰ ਸਾਹਿਬ ਵਿਖੇ ਆਲੋਕਿਕ ਆਤਿਸ਼ਬਾਜ਼ੀ ਨੇ ਮੋਹਿਆ ਸਭ ਦਾ ਦਿਲ

ਦੀਵਾਲੀ ਭਾਰਤ ਦਾ ਕੌਮੀ ਤਿਉਹਾਰ ਹੈ ਜੋ ਬੜੀ ਸ਼ਰਧਾ ਤੇ ਜੋਸ਼ੋ ਖਰੋਸ਼ ਨਾਲ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ। ਚਾਰੇ ਪਾਸੇ ਦੀਵਾਲੀ ਦੇ ਮੱਦੇਨਜ਼ਰ ਰੌਣਕਾਂ ਲੱਗੀਆਂ ਹੋਈਆਂ ਹਨ। ਇਸ ਮੌਕੇ ਮੰਦਰਾਂ, ਗੁਰਦੁਆਰਿਆਂ ‘ਚ ਲੋਕ ਦੀਵੇ ਜਗਾਉਂਦੇ ਅਤੇ ਪ੍ਰਾਰਥਨਾ ਕਰਦੇ ਨਜ਼ਰ ਆ ਰਹੇ ਹਨ। ਇਸੇ ਤਰ੍ਹਾਂ ਸ੍ਰੀ ਹਰਿਮੰਦਰ ਸਾਹਿਬ ‘ਚ ਦੀਵਾਲੀ ਦੀਆਂ ਖਾਸ ਰੌਣਕਾਂ ਦੇਖਣ ਨੂੰ ਮਿਲੀਆਂ ਹਨ।

ਦੀਵਾਲੀ ਦੇ ਮੌਕੇ ‘ਤੇ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਤੇ ਬੰਦੀ ਛੋੜ ਦਿਵਸ ਮਨਾਇਆ ਹੈ। ਦੱਸ ਦਈਏ ਕਿ ਇਹ ਦਿਹਾੜਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ‘ਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ‘ਚ ਮਨਾਇਆ ਜਾਂਦਾ ਹੈ। ਜੋ ਲੋਕਾਂ ਨੂੰ ਮਨੁੱਖਤਾ ਦੇ ਹੱਕ ‘ਚ ਆਵਾਜ਼ ਬੁਲੰਦ ਕਰਨ ਲਈ ਪ੍ਰੇਰਤ ਕਰਦਾ ਹੈ।

ਉਸ ਸਮੇਂ ਛੇਵੇਂ ਪਾਤਸ਼ਾਹ ਨੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ ‘ਚੋਂ ਰਿਹਾਅ ਕਰਵਾ ਕੇ ਪਰਉਪਕਾਰ ਦੀ ਉਦਾਹਰਣ ਪੇਸ਼ ਕੀਤੀ ਸੀ।ਉਸ ਦਿਨ ਤੋਂ ਹੀ ਦੀਵਾਲੀ ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ ‘ਚ ਬੰਦੀ ਛੋੜ ਦਿਵਸ ਮਨਾਇਆ ਜਾਂਦਾ ਹੈ। ਇਸ ਦੌਰਾਨ ਦੀਵਾਲੀ ਦੀਆਂ ਖਾਸ ਰੌਣਕਾਂ ਸ੍ਰੀ ਹਰਿਮੰਦਰ ਸਾਹਿਬ ‘ਚ ਦੇਖਣ ਨੂੰ ਮਿਲੀਆਂ ਹਨ। ਇਥੇ ਸੰਗਤਾਂ ਵਲੋਂ ਦੀਵੇ ਜਗਾਏ ਗਏ ਅਤੇ ਪਵਿੱਤਰ ਸਰੋਵਰ ‘ਚ ਇਸ਼ਨਾਨ ਵੀ ਕੀਤਾ ਗਿਆ।

Share this...
Share on Facebook
Facebook
error: Content is protected !!