ਸਿੱਖ ਨੌਜਵਾਨ ਨਾਲ ਬਦਸਲੂਕੀ ਲਾਲ ਕਿਲ੍ਹੇ ’ਚ ਕਿਰਪਾਨ ਪਾ ਕੇ ਜਾਣੋਂ ਰੋਕਿਆ

ਭਾਰਤ ਸਰਕਾਰ ਨੂੰ ਦਿੱਲੀ ਹਾਈਕੋਰਟ ਨੇ ਨੋਟਿਸ ਜਾਰੀ ਕੀਤਾ ਹੈ। ਦਰਅਸਲ ਲਾਲ ਕਿਲ੍ਹੇ ਵਿੱਚ ਹੋ ਰਹੇ ਸੁਤੰਤਰਤਾ ਦਿਵਸ ਦੇ ਸਾਮਗਮ ਵਿੱਚ ਹਿੱਸਾ ਲੈਣ ਲਈ 15 ਅਗਸਤ, 2018 ਨੂੰ ਸੁਰੱਖਿਆ ਏਜੰਸੀਆਂ ਨੇ ਜੈਪੁਰ ਤੋਂ ਦਿੱਲੀ ਆਏ ਸਿੱਖ ਨੌਜਵਾਨ ਜਸਪ੍ਰੀਤ ਸਿੰਘ ਨੂੰ ਕਿਰਪਾਨ ਪਾ ਕੇ ਅੰਦਰ ਨਹੀਂ ਜਾਣ ਦਿੱਤਾ। ਇਸ ਤੋਂ ਬਾਅਦ ਇਸ ਸਬੰਧੀ ਹਾਈਕੋਰਟ ਵਿੱਚ ਜਨਹਿਤ ਪਟੀਸ਼ਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਾਇਰ ਕੀਤੀ ਸੀ।

ਜਿਸ ਵਿੱਚ ਇਸ ਨੂੰ ਸਿੱਖਾਂ ਨੂੰ ਮਿਲੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਦੱਸਿਆ ਗਿਆ ਸੀ। ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਅੱਜ ਮੁੱਖ ਜੱਜ ਦੀ ਬੈਂਚ ਨੇ ਕੇਂਦਰ ਸਰਕਾਰ ਨੂੰ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਨੋਟਿਸ ਜਾਰੀ ਕੀਤਾ ਹੈ।

ਭਾਰਤ ਸਰਕਾਰ ਨੂੰ ਜਨਵਰੀ ਮਹੀਨੇ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਇਸ ਦਾ ਜਵਾਬ ਦੇਣਾ ਪਏਗਾ ਕਿ ਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਸਮਾਗਮ ਅੰਦਰ ਸ਼ਾਮਲ ਕਿਉਂ ਨਹੀਂ ਹੋਣ ਦਿੱਤਾ ਗਿਆ।

ਇਸ ਮਾਮਲੇ ਸਬੰਧੀ ਉੱਧਰ ਦਿੱਲੀ ਕਮੇਟੀ ਨੇ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਸੁਰੱਖਿਆ ਏਜੰਸੀਆਂ ਨੂੰ ਸਿਖਲਾਈ ਵੇਲੇ ਹੀ ਪਤਾ ਲੱਗ ਸਕੇ ਕਿ ਕਿਰਪਾਨ, ਕੜਾ ਤੇ ਕੇਸ ਸਿੱਖਾਂ ਦੇ ਅੰਗ ਹਨ ਤੇ ਇਨ੍ਹਾਂ ਨੂੰ ਸੰਵਿਧਾਨਕ ਮਾਨਤਾ ਹਾਸਲ ਹੈ। ਇਨ੍ਹਾਂ ’ਤੇ ਕੋਈ ਰੋਕ ਨਹੀਂ ਲਾ ਸਕਦਾ।

Share this...
Share on Facebook
Facebook
error: Content is protected !!