ਇੱਕ ਲੱਖ ਕਿਸਾਨਾਂ ਦਾ ਕਰਜ਼ਾ ਕੈਪਟਨ ਨੇ ਕੀਤਾ ਬਿਲਕੁਲ ਮੁਆਫ

ਅੱਜ ਕਰਜ਼ ਮਾਫੀ ਦੇ ਦੂਜੇ ਗੇੜ ਦੇ ਪਹਿਲੇ ਸਮਾਗਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਲੱਖ ਤੋਂ ਵੱਧ ਕਿਸਾਨਾਂ ਸਿਰ ਚੜ੍ਹੇ ਕਮਰਸ਼ੀਅਲ ਬੈਂਕਾਂ ਦੇ ਕਰਜ਼ ਮੁਆਫ ਕੀਤੇ। ਕਿਸਾਨਾਂ ਦੇ ਕਰਜ਼ ਮਾਫੀ ਦੇ ਅਗਲੇ ਪੜਾਅ ਦੀ ਇਸ ਦੇ ਨਾਲ ਹੀ ਅੱਜ ਤੋਂ ਪੰਜਾਬ ਸਰਕਾਰ ਨੇ ਸ਼ੁਰੂਆਤ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਸਹਿਕਾਰੀ ਬੈਂਕਾਂ ਦੇ ਕਰਜ਼ੇ ਸਰਕਾਰ ਨੇ ਮਾਫ ਕੀਤੇ ਸਨ। ਕੈਪਟਨ ਅਮਰਿੰਦਰ ਨੇ ਪਟਿਆਲਾ ਨੇੜੇ ਓਮੈਕਸ ਸਿਟੀ ਕੋਲ ਕਰਵਾਏ ਸਮਾਗਮ ਵਿੱਚ ਕਿਸਾਨਾਂ ਨੂੰ ਕਰਜ਼ਾ ਮੁਕਤੀ ਦੇ ਸਰਟੀਫਿਕੇਟ ਵੰਡੇ।

ਸਮਾਗਮ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਣੇ ਸਟੇਜ ‘ਤੇ ਮੌਜੂਦ ਰਹੇ। ਇਸ ਤੋਂ ਇਲਾਵਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵੀ ਮੌਜੂਦ ਸਨ। ਦੂਜੇ ਗੇੜ ਵਿੱਚ ਤਕਰੀਬਨ 1771 ਕਰੋੜ ਰੁਪਏ ਦੀ 1 ਲੱਖ 10 ਹਜ਼ਾਰ ਕਿਸਾਨਾਂ ਨੂੰ ਰਾਹਤ ਦਿੱਤੀ ਗਈ। ਇਸ ਮੌਕੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਕਾਂਗਰਸ ਨੇ ਜੋ ਕਿਹਾ, ਉਹ ਕਰਕੇ ਦਿਖਾਇਆ। ਪੰਜਾਬ ਦੇ ਕਿਸਾਨਾਂ ਦੀ ਜੇਕਰ ਕਿਸੇ ਨੇ ਬਾਂਹ ਫੜੀ ਹੈ ਤਾਂ ਉਹ ਕਾਂਗਰਸ ਸਰਕਾਰ ਨੇ ਫੜੀ ਹੈ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਕੈਪਟਨ ਸਰਕਾਰ ਦੀ ਕਰਜ਼ ਮਾਫੀ ਸਕੀਮ ਦੀ ਸ਼ੁਰੂਆਤ ‘ਵਾਜਿਆਂ-ਗਾਜਿਆਂ’ਨਾਲ ਹੋਈ। ਮਾਨਸਾ ਵਿੱਚ ਹੋਈ ਸੂਬਾ ਪੱਧਰੀ ਸਮਾਗਮ ਦੌਰਾਨ ਕਿਸਾਨਾਂ ਨੂੰ ਰਾਹਤ ਦਿੱਤੀ ਗਈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੱਘ ਵੱਲੋਂ ਖੁਦ ਕਿਸਾਨਾਂ ਨੂੰ ਕਰਜ਼ ਮੁਆਫ਼ੀ ਦੇ ਸਰਟੀਫਿਕੇਟ ਵੀ ਵੰਡੇ ਗਏ। ਪੰਜਾਬ ਸਰਕਾਰ ਵੱਲੋਂ 1,10000 ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਆਪਣੇ ਸੰਬੋਧਨ ਦੌਰਾਨ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਨਾਲ ਹੀ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਕਿਸਾਨ ਵੀ ਨਿਰਾਸ਼ ਨਾ ਹੋਣ ਜਿਨ੍ਹਾਂ ਦੇ ਨਾਂ ਇਨ੍ਹਾਂ ਸੂਚੀਆਂ ਵਿੱਚ ਨਹੀਂ ਆਏ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਐਲਾਨ ਕੀਤਾ ਜਿਵੇਂ ਹੀ ਸੂਬੇ ਦੀ ਆਰਥਿਕਤਾ ਸੁਧਰੇਗੀ ਤਾਂ ਕਿਸਾਨ ਮਜ਼ਦੂਰਾਂ ਦੀ ਵੀ ਸਾਰ ਲਈ ਜਾਵੇਗੀ।

Share this...
Share on Facebook
Facebook
error: Content is protected !!