ਸ੍ਰੀ ਦਰਬਾਰ ਸਾਹਿਬ ਵਿਖੇ ਅਕਾਲੀ ਦਲ ਬਾਦਲ ਨੇ ਸੇਵਾ ਨਿਭਾ ਕੇ ਮੰਗੀ ਮੁਆਫ਼ੀ

ਸ੍ਰੀ ਦਰਬਾਰ ਸਾਹਿਬ ਵਿਖੇ ਪੰਜਾਬ ਦੀ ਸੱਤਾ `ਚ ਰਹਿੰਦੇ ਹੋਈਆਂ ਸ਼੍ਰੋਗਲਤੀਆਂ ਦੀ ਮਣੀ ਅਕਾਲੀ ਦਲ ਬਾਦਲ ਵੱਲੋਂ ਭੁੱਲ ਬਖਸਾਉਣ ਲਈ ਪਹੁੰਚੇ। ਇਸ ਮੌਕੇ ਸ੍ਰੀ ਆਖੰਡ ਪਾਠ ਆਰੰਭ ਕਰਵਾਇਆ ਗਿਆ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਅਕਾਲੀ ਦਲ ਦੀ ਸਮੁੱਚੀ ਲੀਡਰਸਿ਼ੱਪ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਕੁਝ ਵੀ ਬੋਲਣ ਤੋਂ ਸੁਖਬੀਰ ਸਿੰਘ ਬਾਦਲ ਨੇ ਨੂੰ ਇਨਕਾਰ ਕਰ ਦਿੱਤਾ। ਅਕਾਲੀ ਦਲ ਦਾ ਇਹ ਸਮਾਗਮ ਪੁਰਾਣੀਆਂ ਗ਼ਲਤੀਆਂ ਨੂੰ ਮੁਆਫ਼ ਕਰਨ ਲਈ ਕਰਵਾਇਆ ਜਾ ਰਿਹਾ ਹੈ। ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੇ ਤਿੰਨ ਦਿਨਾਂ ਧਾਰਮਿਕ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਤੇ ਸ਼੍ਰੋਮਣੀ ਅਕਾਲੀ ਦਲ ਦੇ ਹਿੱਸਾ ਲੈ ਰਹੇ ਹਨ। ਸ੍ਰੀ ਅਖੰਡ ਪਾਠ ਦੀ ਸ਼ੁਰੂਆਤ ਵੇਲੇ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਤੇ ਪ੍ਰਕਾਸ਼ ਸਿੰਘ ਬਾਦਲ ਮੌਜੂਦ ਸਨ। ਅੱਜ 91 ਸਾਲਾ ਪ੍ਰਕਾਸ਼ ਬਾਦਲ ਹੋ ਰਹੇ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜੋੜਾ ਘਰ ਵਿਖੇ ਸ਼ਰਧਾਲੂਆਂ ਦੇ ਜੁੱਤੇ ਸਾਫ਼ ਤੇ ਪਾਲਿਸ਼ ਕੀਤੇ। ਉਹ ਹੁਣ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿੱਚ ਬਰਤਨ ਧੋਣ ਦੀ ਸੇਵਾ ਕਰ ਰਹੇ ਹਨ।

ਸ਼੍ਰੀ ਹਰਿਮੰਦਰ ਸਾਹਿਬ ਦੇ ਜੋੜਾ ਘਰ ਵਿਖੇ ਇਸੇ ਤਰ੍ਹਾਂ ਸੁਖਬੀਰ ਬਾਦਲ ਜੁੱਤੇ ਸਾਫ਼ ਕਰਨ ਦੀ ਸੇਵਾ ਕਰ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੌਬਿੰਦ ਸਿੰਘ ਲੋਂਗੋਵਾਲ ਨੇ ਵੀ ਜੋੜਾ ਘਰ ਵਿਖੇ ਸੇਵਾ ਨਿਭਾਈ। ਧਾਰਮਿਕ ਕਾਰਜਾਂ ਵਿੱਚ ਤਾਂ ਅਕਾਲੀ ਦਲ ਦੀ ਲੀਡਰਸ਼ਿਪ ਲੱਗੀ ਹੋਈ ਹੈ ਪਰ ਕਿਸੇ ਤਰੀਕੇ ਦੀ ਗੱਲਬਾਤ ਨਹੀਂ ਕਰ ਰਹੀ ਹੈ ਇਸ ਲਈ ਇਹ ਸਾਫ਼ ਨਹੀਂ ਹੋ ਸਕਿਆ ਹੈ ਕਿ ਮੁਆਫੀ ਕਿਸ ਲਈ ਮੰਗੀ ਜਾ ਰਹੀ ਹੈ। ਦਰਬਾਰ ਸਾਹਿਬ ਵਿੱਚ ਤਿੰਨ ਦਿਨ ਤੱਕ ਅਕਾਲੀ ਦਲ ਦੀ ਲੀਡਰਸ਼ਿਪ ਰਹੇਗੀ। ਅਕਾਲੀ ਦਲ ਦੇ ਆਗੂਆਂ ਵੱਲੋਂ ਜੋੜਾ ਘਰ ਤੇ ਲੰਗਰ ਵਿੱਚ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ। ਵਿਰਸਾ ਸਿੰਘ ਵਲਟੋਹਾ ਨੇ ਕਿਹਾ ਸੀ, “ਪੰਜਾਬ ਦੀ ਸੇਵਾ ਕਰਨ ਦਾ ਰੱਬ ਨੇ ਸਾਨੂੰ 10 ਸਾਲ ਮੌਕਾ ਦਿੱਤਾ ਹੈ। ਮੁਆਫੀ ਮੰਗਣਾ ਸਾਡੀ ਧਾਰਮਿਕ ਕਿਰਿਆ ਹੈ। ਅਸੀਂ ਜਾਣੇ-ਅਣਜਾਣੇ ਵਿੱਚ ਕੀਤੀਆਂ ਭੁੱਲਾਂ ਲਈ ਮੁਆਫੀ ਮੰਗ ਰਹੇ ਹਾਂ।

Share this...
Share on Facebook
Facebook
error: Content is protected !!