ਗੜਬੜੀ ਦੀਆਂ ਸ਼ਿਕਾਇਤਾਂ ਮਗਰੋਂ ਫੈਸਲਾ ਪੰਚਾਇਤੀ ਚੋਣਾਂ ਅੱਠ ਜ਼ਿਲ੍ਹਿਆ ‘ਚ ਮੁੜ ਕਰਾਉਣ ਦਾ ਹੁਕਮ

ਅੱਜ 8 ਜ਼ਿਲ੍ਹਿਆਂ ਦੇ 14 ਬੂਥਾਂ ਉੱਤੇ ਸਰਪੰਚ ਤੇ ਪੰਚ ਲਈ ਰਾਜ ਚੋਣ ਕਮਿਸ਼ਨ ਪੰਜਾਬ ਨੇ ਮੁੜ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਹਨ। ਉੱਥੇ ਵੋਟਾਂ ਦੌਰਾਨ ਗੜਬੜੀਆਂ ਦੀ ਰਿਪੋਰਟਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਬੂਥਾਂ ‘ਤੇ ਮੁੜ ਵੋਟਾਂ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ, । ਇਨ੍ਹਾਂ 14 ਥਾਂਵਾਂ ਉੱਤੇ ਭਲਕੇ 2 ਜਨਵਰੀ ਨੂੰ ਮੁੜ ਵੋਟਿੰਗ ਕਰਵਾਉਣ ਦਾ ਫੈਸਲਾ ਕੀਤਾ ਹੈ। ਭਲਕੇ ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ।

ਚੋਣ ਕਮਿਸ਼ਨ ਮੁਤਾਬਕ ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਬਲਾਕ ਦੇ ਪਿੰਡ ਲਖਮੀਰ ਕੇ ਹਿਠਾੜ ਦੀ ਸਮੁੱਚੀ ਪੰਚਾਇਤ ਤੇ ਇਸੇ ਬਲਾਕ ਅਧੀਨ ਆਉਂਦੇ ਨਾਨਕਪੁਰਾ ਪਿੰਡ ਦੇ ਮਹੱਲਾ ਨਾਨਕਪੁਰਾ ਵਿੱਚ ਮੁੜ ਵੋਟਾਂ ਪੈਣਗੀਆਂ। ਜ਼ਿਲ੍ਹਾ ਗੁਰਦਾਸਪੁਰ ਦੇ ਧਾਰੀਵਾਲ ਬਲਾਕ ਦੀ ਪੰਚਾਇਤ ਬਜੁਰਗਵਾਲਾ ਦੀ ਸਮੁੱਚੀ ਪੰਚਾਇਤ ਤੇ ਇਸੇ ਬਲਾਕ ਦੇ ਪਿੰਡ ਚੌੜਾ ਦੀ ਵਾਰਡ ਨੰਬਰ 5 ਤੇ 6, ਅੰਮ੍ਰਿਤਸਰ ਦੇ ਜ਼ਿਲ੍ਹੇ ਦੇ ਵੇਰਕਾ ਬਲਾਕ ਦੇ ਪਿੰਡ ਵਡਾਲਾ ਭਿੱਟੇਵਿੰਡ ਤੇ ਬਲਾਕ ਹਰਸ਼ਾ ਛੀਨਾ ਦੀ ਪੰਚਾਇਤ ਦਾਲੇਹ ਦੀ ਸਮੁੱਚੀ ਪੰਚਾਇਤ, ਵਿੱਚ ਮੁੜ ਵੋਟਾਂ ਪੈਣਗੀਆਂ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪਿੰਡ ਟਰੜਕ ਤੇ ਘਟੋਰ ਵਿੱਚ ਸਰਪੰਚ ਲਈ ਮੁੜ ਵੋਟਾਂ ਪੈਣਗੀਆਂ ਜਦਕਿ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਵਾਲਾ ਦੇ ਪਿੰਡ ਰਤਨਗੜ੍ਹ ਵਿੱਚ ਸਰਪੰਚ ਲਈ ਮੁੜ ਵੋਟਾਂ ਪੈਣਗੀਆਂ। ਲੁਧਿਆਣਾ ਜ਼ਿਲ੍ਹੇ ਦੇ ਬਲਾਕ ਸੁਧਾਰ ਪੈਂਦੇ ਪਿੰਡ ਦੇਵਤਵਾਲ ਦੀ ਸਮੁੱਚੀ ਪੰਚਾਇਤ ਲਈ ਵੋਟਾਂ ਪੈਣਗੀਆਂ। ਪਟਿਆਲਾ ਜ਼ਿਲ੍ਹੇ ਦੇ ਘਨੌਰ ਬਲਾਕ ਦੇ ਪਿੰਡ ਲਾਛੜੂ ਤੇ ਹਰੀ ਮਾਜਰਾ ਤੇ ਬਲਾਕ ਪਟਿਆਲਾ ਦੇ ਪਿੰਡ ਮਹਿਮਦਪੁਰ ਦੀ ਸਮੁੱਚੀ ਪੰਚਾਇਤ ਲਈ ਮੁੜ ਵੋਟਾਂ ਪੈਣਗੀਆਂ। ਜਲੰਧਰ ਦੇ ਗ੍ਰਾਮ ਪੰਚਾਇਤ ਸੈਦਪੁਰ ਝਿੜੀ (ਵੈਸਟ ਸਾਈਡ) ਦੇ ਵਾਰਡ ਨੰਬਰ 7 ਵਿੱਚ ਮੁੜ ਵੋਟਾਂ ਪੈਣਗੀਆਂ।

Share this...
Share on Facebook
Facebook
error: Content is protected !!