ਕੈਪਟਨ ਬਾਗੋਬਾਗ 13 ਹਜ਼ਾਰ ’ਚੋਂ ਮਿਲੇ 11 ਹਜ਼ਾਰ ਸਰਪੰਚ

ਸੂਬੇ ਵਿੱਚ ਹਾਲ ਹੀ ’ਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਕਾਂਗਰਸ ਦੀ ਜਿੱਤ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਸ਼ੀ ਜ਼ਾਹਰ ਕੀਤੀ। ਪੰਜਾਬ ਦੇ ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਮੁੱਖ ਮੰਤਰੀ ਨੇ ਵਧਾਈ ਦਿੱਤੀ ਹੈ। ਇਸ ਨੂੰ ਲੋਕਤੰਤਰ ਦੀ ਜਿੱਤ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲੱਗ ਗਈ ਹੈ। ਹੁਣ ਤਕ 13,175 ਸਰਪੰਚਾਂ ਦਾ ਐਲਾਨ ਹੋ ਚੁੱਕਿਆ ਹੈ ਜਿਨ੍ਹਾਂ ਵਿੱਚੋਂ 11,241 ਸਰਪੰਚ ਕਾਂਗਰਸ ਪਾਰਟੀ ਨਾਲ ਸਬੰਧ ਰੱਖਦੇ ਹਨ।

ਆਪਣੀ ਵੋਟ ਦਾ ਇਸਤੇਮਾਲ ਕੁੱਲ 12,787,395 ਯੋਗ ਵੋਟਰਾਂ ਵਿੱਚੋਂ 85 ਫੀਸਦ ਲੋਕਾਂ ਨੇ ਕੀਤਾ ਜੋ ਕਿ ਸੂਬੇ ਲਈ ਇੱਕ ਰਿਕਾਰਡ ਹੈ। ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦੇ ਕ੍ਰਮਵਾਰ 981 ਤੇ 100 ਸਰਪੰਚ ਹੀ ਚੁਣੇ ਗਏ ਹਨ। ਹੋਰ ਛੋਟੀਆਂ ਪਾਰਟੀਆਂ ਤੇ ਆਜ਼ਾਦ ਉਮੀਦਵਾਰ ਵਜੋਂ 813 ਸਰਪੰਚ ਚੁਣੇ ਗਏ ਹਨ। ਆਮ ਆਦਮੀ ਪਾਰਟੀ ਦੀ ਹਾਰ ਬਾਰੇ ਕੈਪਟਨ ਨੇ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਪਾਰਟੀ ਸੂਬੇ ਵਿੱਚ ਆਪਣੀ ਹੋਂਦ ਗਵਾ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਵਿੱਚੋਂ ਸਿਰਫ 14 ਬੂਥਾਂ ’ਤੇ ਹੀ ਦੁਬਾਰਾ ਵੋਟਾਂ ਪਾਉਣ ਦਾ ਐਲਾਨ ਹੋਇਆ ਹੈ 13,276 ਪੋਲਿੰਗ ਬੂਥਾਂ ’ਤੇ ਵੋਟਾਂ ਪਈਆਂ ਹਨ। ਉਨ੍ਹਾਂ ਸੁਰੱਖਿਆ ਕਰਮੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਿਰੋਧੀਆਂ ਵੱਲੋਂ ਗੜਬੜੀ ਕਰਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਬਰਕਰਾਰ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਮਿਲਿਆ ਸਮਰਥਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੱਸਦਾ ਹੈ ਕਿ ਸੰਸਦੀ ਚੋਣਾਂ ਵਿੱਚ ਵੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ।

ਕੈਪਟਨ ਨੇ ਸ਼੍ਰੋਮਣੀ ਅਕਾਲੀ ਦਲ ਸਮੇਤ ਵਿਰੋਧੀ ਪੱਖ ਵੱਲੋਂ ਕਾਂਗਰਸ ਸਰਕਾਰ ’ਤੇ ਝੂਠੇ ਪ੍ਰਚਾਰ ਦੇ ਇਲਜ਼ਾਮਾਂ ਨੂੰ ਸਿਰਿਓਂ ਰੱਦ ਕੀਤਾ। ਉਨ੍ਹਾਂ ਕਿਹਾ ਕਿ ਬਿਨਾ ਕਿਸੇ ਡਰ ਆਪਣੀ ਪਾਰਟੀ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਵੋਟਰ ਵੋਟ ਪਾਉਣ ਲਈ ਪੁੱਜੇ ਸੀ। ਉਨ੍ਹਾਂ ਕਿਹਾ ਕਿ ਰੁਝਾਨ ਦੱਸਦੇ ਹਨ ਕਿ ਸੂਬੇ ਦੇ ਵੋਟਰ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਸਮੇਤ ਹੋਰ ਵਿਰੋਧੀ ਪਾਰਟੀਆਂ ਤੋਂ ਕਿਨਾਰਾ ਕਰ ਚੁੱਕੇ ਹਨ। ਲੋਕ ਹੁਣ ਇਨ੍ਹਾਂ ਦੇ ਝੂਠ ਤੋਂ ਗੁਮਰਾਹ ਨਹੀਂ ਹੋਣਗੇ।

Share this...
Share on Facebook
Facebook
error: Content is protected !!