ਧਮਕ ਬੇਸ ਵਾਲੇ ਦੇ ਪਿੰਡ ਵਾਲਿਆਂ ਨੇ ਲਾਹੇ ਕਕਾਰ ਕੱਲ ਮੰਗਾਈ ਸੀ ਮਾਫੀ

ਪਹਿਲੀ ਵੈਸਾਖ 1756 ਸੰਮਤ, ਦਿਨ ਵੀਰਵਾਰ , 30 ਮਾਰਚ , 1699 ਦਾ ਦਿਨ ਸਿੱਖ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ ਹੈ। ਇਸ ਦਿਨ ਬਾਦਸ਼ਾਹ ਦਰਵੇਸ਼, ਮਹਾਨ ਸੂਰਮੇ, ਵਿਦਵਾਨ, ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਦਾ ਕਿਲਾ ਕੇਸਗੜ ਵਿੱਚ ਖਾਲਸਾ ਪੰਥ ਦੀ ਸਾਜਨਾ ਕੀਤੀ। ਭਰੇ ਪੰਡਾਲ ਵਿੱਚੋਂ ਪੰਜ ਪਿਆਰੇ ਚੁਣ ਕੇ ‘ਖੰਡੇ ਦੀ ਪਾਹੁਲ’ ਛਕਾ ਕੇ ਉਨਾਂ ਨੂੰ ਸਿੰਘ(ਸ਼ੇਰ) ਦਾ ਖਿਤਾਬ ਪ੍ਰਦਾਨ ਕੀਤਾ। ਸਿੱਖਾਂ ਨੂੰ ਇਕ ਖਾਸ ਬਾਣਾ ਪਹਿਨਾ ਕੇ ਸਾਰੀ ਦੁਨੀਆਂ ਦੇ ਧਰਮਾਂ ਵਿੱਚੋਂ ਨਿਆਰੀ ਪਹਿਚਾਣ ਪ੍ਰਦਾਨ ਕੀਤੀ।

1. ਕੇਸ – ਅਕਾਲ ਪੁਰਖ ਦੀ ਮੋਹਰ ਹਨ,ਸਿੱਖ ਗੁਰੂ ਦਾ ਹੁਕਮ ਮੰਨ ਕੇ ਕੇਸਾਂ ਦੀ ਸੰਭਾਲ ਲਈ ਦਸਤਾਰ ਅਤੇ ਕੇਸਕੀ ਸਜਾਉਂਦੇ ਹਨ ਤੇ ਇਨ੍ਹਾਂ ਨੂੰ ਸਦਾ ਲਈ ਕਾਇਮ ਰੱਖਦੇ ਹਨ, ਪੈਰ ਦੇ ਅੰਗੂਠੇ ਤੋਂ ਲੈ ਕੇ ਸਿਰ ਦੀ ਚੋਟੀ ਤੱਕ ਕੇਸਾਂ ਦੀ ਬੇਅਦਬੀ ਨਾ ਕਰਕੇ ਗੁਰੂ ਦੀ ਬਖਸ਼ਸ਼ ਲੈਂਦੇ ਹਨ. 2.ਕੰਘਾ – ਕੇਸ ਜੋ ਗੁਰੂ ਦੀ ਮੋਹਰ ਹਨ ਉਹਨਾਂ ਦੀ ਸਫਾਈ ਸੰਭਾਲ ਵਾਸਤੇ ਗੁਰੂ ਸਾਹਿਬ ਨੇ ਸਾਨੂੰ ਕਕਾਰ ਦੇ ਤੌਰ ਤੇ ਕੰਘਾ ਬਖਸ਼ਿਆ ਹੈ, ਜੋ ਸਿੱਖ ਨੇ ਉਹਨਾਂ ਦੇ ਹੁਕਮ ਅਨੁਸਾਰ ਕੇਸਾਂ ਵਿੱਚ ਰੱਖਦਾ ਹੈ. ਕੰਘਾ ਜਿੱਥੇ ਕੇਸਾਂ ਦੀ ਸਫਾਈ ਕਰਦਾ ਹੈ ,ਉੱਥੇ ਸਾਨੂੰ ਦਰਸਾਉਂਦਾ ਹੈ ਕਿ ਕੇਸਾਂ ਦੀ ਸਫਾਈ ਦੇ ਨਾਲ ਨਾਲ ਮਨ ਦੀ ਸਫਾਈ ਵੀ ਕੀਤੀ ਜਾਏ. 3.ਕੜਾ – ਕੜਾ ਦਰਸਾਉਂਦਾ ਹੈ ਕਿ ਸਿੱਖ ਹੁਣ ਗੁਰੂ ਵਾਲਾ ਬਣ ਗਿਆ ਹੈ ਅਤੇ ਇਸ ਪ੍ਰਤਿਗਿਆ ਨੂੰ ਨਿਭਾਉਣ ਲਈ ਸਿੱਖ ਦੇ ਅੰਦਰ ਲੋਹੇ ਵਰਗੀ ਦ੍ਰਿੜਤਾ ਅਤੇ ਬਲ ਪੈਦਾ ਹੋਣਾ ਚਾਹੀਦਾ ਹੈ.

ਕੜਾ ਸੁਚੇਤ ਕਰਦਾ ਹੈ ਕਿ ਉਹ ਗੁਰੂ ਦਾ ਸਿੱਖ ਹੈ ਅਤੇ ਹੁਣ ਉਸ ਨੇ ਗੁਰਮਤ ਦੇ ਨਿਯਮ ਪਾਲਣੇ ਹਨ ਅਤੇ ਕੋਈ ਕੁਕਰਮ ਨਹੀਂ ਕਰਨਾ. 4.ਕਿਰਪਾਨ – ਕਿਰਪਾਨ ਗੁਰੂ ਸਾਹਿਬ ਦੀ ਬਖਸ਼ਸ਼ ਅਤੇ ਹਉਮੇ ਤੇ ਹੰਕਾਰ ਨੂੰ ਮਾਰਨ ਵਾਲੀ ਸ਼ਕਤੀ ਦਾ ਚਿਨ੍ਹ ਹੈ .ਕਿਰਪਾਨ ਸਦਾ ਗਾਤਰੇ ਵਿੱਚ ਰੱਖਣੀ ਹੈ ਅਤੇ ਗੁਰੂ ਸਾਹਿਬ ਦਾ ਹੁਕਮ ਮੰਨ ਕੇ ਸਰੀਰ ਤੇ ਧਾਰਨ ਕਰਨੀ ਹੈ. ਬੁਰਾਈਆਂ ਦੇ ਅਧੀਨ ਭੈੜੇ ਮਨੁੱਖ ਜੁਲਮ ਕਰਦੇ ਹਨ, ਉਨ੍ਹਾਂ ਤੋਂ ਆਪਣੇ ਆਪ ਦੀ ਅਤੇ ਮਾਨਵਤਾ ਦੀ ਰੱਖਿਆ ਕਰਨ ਦੀ ਪ੍ਰੇਰਨਾ ਕਰਦੀ ਹੈ. 5.ਕਛਹਿਰਾ – ਗੁਰੂ ਸਾਹਿਬ ਜੀ ਦੇ ਹੁਕਮ ਵਿੱਚ ਪਹਿਨਣਾ ਜਰੂਰੀ ਹੈ. ਗੁਰੂ ਸਾਹਿਬ ਜੀ ਦੀ ਇਹ ਬਖਸ਼ੀ ਹੋਈ ਦਾਤ ਸਿੱਖ ਨੂੰ ਆਪਣੀਆਂ ਵਿਸ਼ੇ ਵਿਕਾਰਾਂ ਦੀਆਂ ਵਾਸ਼ਨਾਵਾਂ ਤੇ ਕਾਬੂ ਕਰਨ ਦੀ ਸਿੱਖਿਆ ਦਿੰਦੀ ਹੈ.

Share this...
Share on Facebook
Facebook
error: Content is protected !!