ਅੱਜ ਕੱਲ੍ਹ ਵਿਆਹਾਂ ਦਾ ਸੀਜਨ ਪਾਲੀਵੁੱਡ ਅਤੇ ਬਾਲੀਵੁੱਡ ਇੰਡਸਟਰੀ ‘ਚ ਚੱਲ ਰਿਹਾ ਹੈ। ਜੇਕਰ ਗੱਲ ਕਰੀਏ ਬਾਲੀਵੁੱਡ ਦੀ ਤਾਂ ਬਾਲੀਵੁੱਡ ਅਭਿਨੇਤਰੀ ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਨੇ ਵਿਆਹ ਕਰਾਇਆ ਹੈ। ਇਸ ਤੋਂ ਇਲਾਵਾ ਦਸੰਬਰ ‘ਚ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਭਾਰਤ ਦੇ ਕਪਤਾਨ ਵਿਰਾਟ ਕੋਹਲੀ ਨਾਲ ਵਿਆਹ ਕਰਾਇਆ ਹੈ ਅਤੇ ਪ੍ਰਿਯੰਕਾ ਚੋਪੜਾ ਤੇ ਨਿੱਕ ਜੋਨਸ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਹੁਣ ਵਿਆਹ ਦੇ ਬੰਧਨ ‘ਚ ਮਸ਼ਹੂਰ ਪੰਜਾਬੀ ਗਾਇਕ ਨਿੰਜਾ ਬੱਝ ਚੁੱਕੇ ਹਨ।
ਪੰਜਾਬੀਆਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਪੰਜਾਬੀ ਗਾਇਕ ਨਿੰਜਾ ਦੀ ਗਾਇਕੀ ਨੇ ਅੱਛਾ ਨਾਮ ਕਮਾਇਆ ਹੈ। ਚੰਡੀਗੜ੍ਹ ਦੇ ਇਕ ਹੋਟਲ ‘ਚ ਹਾਲ ਹੀ ‘ਚ ਨਿੰਜਾ ਨੇ ਵਿਆਹ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਹੋ ਰਹੀਆਂ ਹਨ। ਜੇਕਰ ਗੱਲ ਕਰੀਏ ਨਿੰਜਾ ਦੀ ਤਾਂ ਇਹਨਾਂ ਦੇ ਵਿਆਹ ਦੀ ਕਿਸੇ ਨੂੰ ਵੀ ਖਬਰ ਨਹੀਂ ਸੀ ਅਤੇ ਇਹਨਾਂ ਨੇ ਵੀ ਚੁਪਚੁਪੀਤੇ ਵਿਆਹ ਕਰਵਾ ਲਿਆ ਹੈ। ਗੀਤਾਂ ਦੇ ਨਾਲ ਨਾਲ ਉਹਨਾਂ ਨੇ ਅਪਣੀ ਐਕਟਿੰਗ ਨਾਲ ਵੀ ਦਰਸ਼ਕਾਂ ਦਾ ਮਨ ਮੋਹ ਲਿਆ ਹੈ। ਪਾਲੀਵੁੱਡ ਅਤੇ ਬਾਲੀਵੁੱਡ ਇੰਡਸਟਰੀ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ।

ਜ਼ਿਕਰਯੋਗ ਹੈ ਕਿ ਨਿੰਜਾ ਇਨ੍ਹੀਂ ਦਿਨੀਂ ਆਪਣੀ ਫਿਲਮ ‘ਹਾਈ ਐਂਡ ਯਾਰੀਆਂ’ ਦੀ ਪ੍ਰਮੋਸ਼ਨ ‘ਚ ਵੀ ਰੁੱਝੇ ਹੋਏ ਹਨ।ਨਿੰਜਾ ਦੀ ਇਹ ਫਿਲਮ 22 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ‘ਚ ਉਨ੍ਹਾਂ ਨਾਲ ਜੱਸੀ ਗਿੱਲ ਤੇ ਰਣਜੀਤ ਬਾਵਾ ਵੀ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਇਹ ਸਿਤਾਰੇ ਆਪਣੇ ਪਲ -ਪਲ ਦੀਆਂ ਖਬਰਾਂ ਆਪਣੇ ਫੈਨਜ਼ ਨੂੰ ਅਪਡੇਟ ਕਰਦੇ ਰਹਿੰਦੇ ਹਨ। ਅਕਸਰ ਹੀ ਸਿਤਾਰੇ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਕੇ ਸੁਰਖੀਆਂ ‘ਚ ਆ ਜਾਂਦੇ ਹਨ। ਨਿੰਜਾ ਦਾ ਇਕ ਗੀਤ ਵੀ ਰਿਲੀਜ਼ ਹੋਣ ਜਾ ਰਿਹਾ ਹੈ, ਜਿਸ ਦਾ ਨਾਂ ਹੈ ‘ਹੋਮੀਜ਼’।