ਵੱਡੇ ਅਫਸਰਾਂ ਤੇ ਸੁਖਬੀਰ ਬਾਦਲ ‘ਤੇ ਗ੍ਰਿਫਤਾਰੀ ਦੀ ਤਲਵਾਰ : ਬੇਅਦਬੀ ਤੇ ਗੋਲੀ ਕਾਂਡ

ਹੋਰ ਅਧਿਕਾਰੀਆਂ ਦੀ ਗ੍ਰਿਫਤਾਰੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਉਸ ਮਗਰੋਂ ਰੋਸ ਧਰਨੇ ’ਤੇ ਬੈਠੀਆਂ ਸਿੱਖ ਸੰਗਤਾਂ ਉੱਪਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਹੋ ਸਕਦੀ ਹੈ। ਇਹ ਵੀ ਚਰਚਾ ਹੈ ਕਿ ਏਡੀਜੀਪੀ ਜਤਿੰਦਰ ਜੈਨ, ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਵੀ ਸ਼ਿਕੰਜਾ ਕੱਸਿਆ ਜਾ ਸਕਦਾ ਹੈ।ਪਹਿਲਾਂ ਹੀ ਸੰਭਾਵੀ ਗ੍ਰਿਫਤਾਰੀ ਕਰਕੇ ਸੁਮੇਧ ਸੈਣੀ ਅਦਾਲਤ ਪਹੁੰਚ ਚੁੱਕੇ ਹਨ। ਇਨ੍ਹਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਜਾ ਸਕਦਾ ਹੈ।

ਸੂਤਰਾਂ ਅਨੁਸਾਰ ਸੰਗਤ ਉਪਰ ਫਾਇਰਿੰਗ ਵੇਲੇ ਉਮਰਾਨੰਗਲ ਕਿਸ ਨਾਲ ਮੋਬਾਈਲ ਫੋਨ ‘ਤੇ ਗੱਲਬਾਤ ਕਰ ਰਹੇ ਸੀ ਇਸ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਇਹ ਪਤਾ ਲਾਉਣ ਵਿੱਚ ਜੁਟੀ ਹੈ। ਉਨ੍ਹਾਂ ਨੂੰ ਕੌਣ ਤੇ ਕਿਉਂ ਨਿਰਦੇਸ਼ ਰਿਹਾ ਸੀ। ਮੰਗਲਵਾਰ ਨੂੰ ਪੁਲਿਸ ਰਿਮਾਂਡ ਦੀ ਅਰਜ਼ੀ ’ਤੇ ਬਹਿਸ ਕਰਦਿਆਂ ਵਿਸ਼ੇਸ਼ ਜਾਂਚ ਟੀਮ ਤੇ ਸਰਕਾਰੀ ਪੱਖ ਦੇ ਵਕੀਲਾਂ ਨੇ ਦਾਅਵਾ ਕੀਤਾ ਕਿ ਉਮਰਾਨੰਗਲ ਨੇ ਮੁੱਢਲੀ ਪੜਤਾਲ ਦੌਰਾਨ ਮੰਨਿਆ ਹੈ ਕਿ ਗੋਲੀ ਚਲਾਉਣ ਦੇ ਹੁਕਮ ਡੀਜੀਪੀ ਵੱਲੋਂ ਦਿੱਤੇ ਗਏ ਸੀ। ਪੁਲਿਸ ਅਧਿਕਾਰੀਆਂ ਨੇ ਅਦਾਲਤ ਨੂੰ ਦੱਸਿਆ ਕਿ ਉਹ ਇਸ ਤੱਥ ਦੀ ਪੜਤਾਲ ਕਰ ਰਹੇ ਹਨ ਕਿ ਆਈਜੀ ਨੂੰ ਗੋਲੀ ਚਲਾਉਣ ਦੇ ਨਿਰਦੇਸ਼ ਡੀਜੀਪੀ ਨੇ ਕਿਹੜੇ ਹਾਲਾਤ ਵਿੱਚ ਦਿੱਤੇ ਜਦੋਂਕਿ ਕੋਟਕਪੂਰਾ ਵਿੱਚ ਮਾਹੌਲ ਸ਼ਾਂਤੀਪੂਰਨ ਸੀ।

ਪੁਲਿਸ ਸੂਤਰਾਂ ਦਾ ਦਾਅਵਾ ਹੈ ਕਿ ਕੋਟਕਪੂਰਾ ਗੋਲੀਕਾਂਡ ਵਿੱਚ ਸਾਬਕਾ ਡੀਜੀਪੀ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਉਂਝ ਇਸ ਬਾਰੇ ਕੁਝ ਵੀ ਬੋਲਣ ਲਈ ਸਿੱਟ ਦੇ ਮੈਂਬਰ ਤਿਆਰ ਨਹੀਂ। ਉਧਰ, ਅਕਾਲੀ ਲੀਡਰਾਂ ਨੂੰ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ’ਚ ਸਭ ਤੋਂ ਵੱਡਾ ਮੁਲਜ਼ਮ ਕਰਾਰ ਦਿੰਦਿਆਂ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਕਿ ਇਕੱਲੇ ਆਈਜੀ ਉਮਰਾਨੰਗਲ ਦੀ ਗ੍ਰਿਫ਼ਤਾਰੀ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ’ਤੇ ਮੱਲ੍ਹਮ ਲਾਉਣ ਲਈ ਕਾਫੀ ਨਹੀਂ। ਉਨ੍ਹਾਂ ਲੋਕਾਂ ਖ਼ਿਲਾਫ਼ ਕਾਰਵਾਈ ਵੀ ਜ਼ਰੂਰੀ ਹੈ, ਜਿਨ੍ਹਾਂ ਦੇ ਇਸ਼ਾਰਿਆਂ ’ਤੇ ਉਮਰਾਨੰਗਲ ਨੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਸਨ। ਉਸ ਵੇਲੇ ਦੇ ਮੁੱਖ ਮੰਤਰੀ (ਪ੍ਰਕਾਸ਼ ਸਿੰਘ ਬਾਦਲ) ਤੇ ਗ੍ਰਹਿ ਮੰਤਰੀ ਗ੍ਰਹਿ ਮੰਤਰੀ (ਸੁਖਬੀਰ ਬਾਦਲ) ਵਿਰੁੱਧ 302 ਦਾ ਕੇਸ ਦਰਜ ਹੋਣਾ ਚਾਹੀਦਾ ਹੈ।

Share this...
Share on Facebook
Facebook
error: Content is protected !!