ਡੀਜੀਪੀ ਦਾ ਖੁਲਾਸਾ ਨਸ਼ਾ ਵਿਕਰੀ ਕੇਂਦਰ ਬਣੇ ਪੰਜਾਬ ਦੇ ਸਵਾ ਸੌ ਥਾਣੇ

ਪੰਜਾਬ ਪੁਲਿਸ ਦੇ ਨਵੇਂ ਬਣੇ ਮੁਖੀ ਡੀਜੀਪੀ ਦਿਨਕਰ ਗੁਪਤਾ ਨੇ ਸਨਖੀਖੇਜ ਖੁਲਾਸਾ ਕੀਤਾ ਹੈ, ਜੋ ਪੁਲਿਸ ਵਿਭਾਗ ਲਈ ਬੇਹੱਦ ਸ਼ਰਮਨਾਕ ਹੈ। ਪੰਜਾਬ ਦੇ 124 ਥਾਣਿਆਂ ਦੀ ਹਦੂਦ ਅੰਦਰ ਗੁਪਤਾ ਨੇ ਦੱਸਿਆ ਹੈ ਕਿ ਨਸ਼ਾ ਵਿਕਦਾ ਹੈ। ਇਸ ਦੇ ਨਾਲ ਡੀਜੀਪੀ ਨੇ ਇਹ ਵੀ ਮੰਨਿਆ ਕਿ ਨਸ਼ੇ ਨੂੰ ਕੋਈ ਵੀ ਪੂਰਨ ਤੌਰ ‘ਤੇ ਖ਼ਤਮ ਕਰਨਾ ਅਸੰਭਵ ਹੈ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਲੋਕ ਸਭਾ ਚੋਣਾਂ ਦੇ ਐਲਾਨ ਮਗਰੋਂ ਕਈ ਜ਼ਿਲ੍ਹਿਆਂ ਦਾ ਦੌਰਾ ਕੀਤਾ ਤੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਦੇ ਪੁਲਿਸ ਅਧਿਕਾਰੀਆਂ ਨਾਲ ਇਸੇ ਤਹਿਤ ਮੀਟਿੰਗ ਕੀਤੀ ਗਈ।

ਨਸ਼ੇ ਦੇ ਮਾਮਲੇ ‘ਤੇ ਅਹਿਮ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਜਿਨ੍ਹਾਂ ਥਾਣਿਆਂ ਵਿੱਚ ਸਭ ਤੋਂ ਜ਼ਿਆਦਾ ਨਸ਼ੇ ਦੇ ਮਾਮਲੇ ਦਰਜ ਹਨ ਪੰਜਾਬ ਵਿੱਚ 124 ਥਾਣਿਆਂ ਦੀ ਪਛਾਣ ਕੀਤੀ ਗਈ ਹੈ। 124 ਥਾਣਿਆਂ ਵਿੱਚੋਂ ਸਰਹੱਦੀ ਇਲਾਕੇ ਫ਼ਿਰੋਜ਼ਪੁਰ ਦੇ ਨੌਂ ਤੇ ਫ਼ਾਜ਼ਿਲਕਾ ਦੇ ਚਾਰ ਥਾਣੇ ਸ਼ਾਮਲ ਹਨ। ਪੁਲਿਸ ਨੂੰ ਸ਼ੱਕ ਹੈ ਕਿ ਇਨ੍ਹਾਂ ਥਾਣਿਆਂ ਦੇ ਅੰਦਰੋਂ ਨਸ਼ਾ ਵੇਚਣ ਦਾ ਕੰਮ ਵੀ ਚੱਲਦਾ ਹੈ। ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਨਸ਼ਾ ਖਰੀਦਣ ਦੇ ਮਾਮਲੇ ਸਬੰਧੀ ਕੀਤੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਵਿਸ਼ੇਸ਼ ਟਾਸਕ ਫੋਰਸ ਠੀਕ ਢੰਗ ਨਾਲ ਨਸ਼ੇ ਨੂੰ ਖਤਮ ਕਰਨ ਲਈ ਕੰਮ ਕਰ ਰਹੀ ਹੈ।

ਉਨ੍ਹਾਂ ਅਮਰੀਕਾ ਵਰਗੇ ਦੇਸ਼ਾਂ ਦੀ ਮਿਸਾਲ ਦਿੰਦਿਆਂ ਕਿਹਾ ਕਿ ਕਿਹਾ ਪੂਰਨ ਤੌਰ ‘ਤੇ ਕੋਈ ਵੀ ਨਸ਼ੇ ਨੂੰ ਖ਼ਤਮ ਨਹੀਂ ਕਰ ਸਕਦਾ। ਲੋਕ ਸਭਾ ਚੋਣਾਂ ਦੌਰਾਨ ਦਿਨਕਰ ਗੁਪਤਾ ਨੇ ਮਾਲਵੇ ਵਿੱਚ ਗੈਂਗਸਟਰਾਂ ਦੇ ਸਰਗਰਮ ਹੋਣ ਦਾ ਵੀ ਖ਼ਦਸ਼ਾ ਜਤਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਗੌੜੇ, ਗੈਂਗਸਟਰ ਤੇ ਨਸ਼ੇ ਦੇ ਕਾਰੋਬਾਰੀਆਂ ‘ਤੇ ਪੁਲਿਸ ਦੀਆਂ ਸਪੈਸ਼ਲ ਟੀਮਾਂ ਬਣਾ ਕੇ ਨਕੇਲ ਕੱਸੀ ਜਾਵੇਗੀ।

Share this...
Share on Facebook
Facebook
error: Content is protected !!