ਸੰਗਤਾਂ ’ਚ ਰੋਹ ਤਰਨ ਤਾਰਨ ’ਚ ਇਹਿਤਾਸਕ ਦਰਸ਼ਨ ਡਿਊੜੀ ਢਾਹੀ

ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਬਣੀਆਂ ਇਤਿਹਾਸਕ ਦਰਸ਼ਨ ਡਿਊੜੀ ਨੂੰ ਕਾਰਸੇਵਾ ਵਾਲਿਆਂ ਵੱਲੋਂ ਢਾਹ ਦਿੱਤਾ ਗਿਆ ਹੈ। ਸੰਗਤਾਂ ਵਿੱਚ ਜਿਸ ਤੋਂ ਬਾਅਦ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦਾ ਸਖਤ ਨੋਟਿਸ ਲੈਂਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਤਾਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਤਿੰਨ ਮੈਂਬਰੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਵੱਲੋਂ ਬਣਾ ਦਿੱਤੀ ਗਈ ਹੈ, ਜੋ ਇਸ ਦੀ ਜਾਂਚ ਕਰੇਗੀ।

ਸ਼੍ਰੋਮਣੀ ਕਮੇਟੀ ਦੇ ਮੈਂਬਰ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ ਅਤੇ ਗੁਰਮੀਤ ਸਿੰਘ ਥੂਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਜਾਂਚ ਕਮੇਟੀ ਵਿੱਚ ਸ਼ਾਮਲ ਹਨ। ਐਸਜੀਪੀਸੀ ਵੱਲੋਂ ਜਾਰੀ ਪ੍ਰੈਸ ਬਿਆਨ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਬਿਨਾਂ ਇਜਾਜ਼ਤ ਲਏ ਗੁਰਦੁਆਰਾ ਸਾਹਿਬ ਦੇ ਮੈਨੇਜਰ ਵਲੋਂ ਕਾਰ ਸੇਵਾ ਵਾਲੇ ਬਾਬਿਆਂ ਪਾਸੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਪੁਰਾਤਨ ਡਿਉੜੀ ਨੂੰ ਢਾਹੁਣ ਦੀ ਪ੍ਰਕਿਰਿਆ ਸ਼ੁਰੂ ਕਰਨੀ ਮੰਦਭਾਗੀ ਗੱਲ ਹੈ ਅਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਮੈਨੇਜਰ ਦੀ ਇਸ ਆਪਣੀ ਮਰਜ਼ੀ ਨਾਲ ਕੀਤੀ ਗਈ ਕਾਰਵਾਈ ਦੀ ਮੁਕੰਮਲ ਜਾਂਚ ਕਰਵਾਈ ਜਾਵੇਗੀ।ਉਨ੍ਹਾਂ ਇਹ ਵੀ ਦੱਸਿਆ ਗਿਆ ਹੈ ਕਿ ਬਾਬਾ ਜਗਤਾਰ ਸਿੰਘ ਨੂੰ ਜਾਰੀ ਹੋਈਆਂ ਕਾਰ ਸੇਵਾ ਦੀਆਂ ਸਾਰੀਆਂ ਸੇਵਾਵਾਂ ਵਾਪਸ ਲੈ ਲਈਆਂ ਹਨ। ਮੌਜੂਦ ਸੰਗਤਾਂ ਨੇ ਕਿਹਾ ਕਿ ਇਤਿਹਾਸਕ ਡਿਊਢੀਆਂ ਨੂੰ ਸ਼ਨੀਵਾਰ ਦੀ ਰਾਤ ਨੂੰ ਕਰੀਬ 300 ਤੋਂ 400 ਬੰਦਿਆਂ ਨੇ ਤੋੜ ਦਿੱਤਾ ਹੈ। ਇਤਿਹਾਸਕ ਡਿਊੜੀ ਨੂੰ ਸੰਗਤਾਂ ਵੱਲੋਂ ਵਿਰੋਧ ਕਰਨ ਦੇ ਬਾਵਜੂਦ ਆਦਮੀਆਂ ਨੇ ਢਾਹ ਦਿੱਤਾ। ਇਸ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੈਨੇਜਰ ਦੀ ਇਸ ਆਪਹੁਦਰੀ ਕਾਰਵਾਈ ਦੀ ਮੁਕੰਮਲ ਜਾਂਚ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਕਾਰ ਸੇਵਾ ਵਾਲੇ ਬਾਬਾ ਜਗਤਾਰ ਸਿੰਘ ਪਾਸੋਂ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ ਵਾਪਸ ਲੈ ਲਈਆਂ ਹਨ।

Share this...
Share on Facebook
Facebook
error: Content is protected !!