ਕਰੀਬ 379 ਭਾਰਤੀ ਲੋਕ ਹੋਏ ਸੀ ਅੱਜ ਦੇ ਦਿਨ ਜ਼ਿਲ੍ਹਿਆਂ ਵਾਲੇ ਬਾਗ ਚ’ ਸ਼ਹੀਦ

13 ਅਪ੍ਰੈਲ 1919 ਨੂੰ ਅੰਮ੍ਰਿਤਸਰ ਸ਼ਹੀਦ ਚ’ ਜ਼ਿਲ੍ਹਿਆਂ ਵਾਲੇ ਬਾਗ ਚ’ ਹੋਏ ਖੂਨੀ ਸਾਕੇ ਨੂੰ ਕਰੀਬ 100 ਸਾਲ ਪੂਰੇ ਹੋ ਚੁੱਕੇ ਹਨ ਤੇ ਸ਼ਹੀਦਾਂ ਨੂੰ ਸਮਰਪਿਤ 100 ਸਾਲ ਪੂਰੇ ਹੋਣ ਤੇ ਅੰਮ੍ਰਿਤਸਰ ਦੇ ਵਿਚ ਸ਼ਹੀਦ ਮਾਰਚ ਕੱਢਿਆ ਗਿਆ। 13 ਅਪ੍ਰੈਲ 1919 ਚ’ ਜ਼ਿਲ੍ਹਿਆਂ ਵਾਲੇ ਬਾਗ ਚ’ ਖੂਨੀ ਕਾਂਡ ਨੂੰ ਅੰਜਾਮ ਦੇਣ ਵਾਲੇ ਜਨਰਲ ਡਾਇਰ ਵੱਲੋਂ ਜ਼ਿਲ੍ਹਿਆਂ ਵਾਲੇ ਬਾਗ ਤੇ ਬਹੁਤ ਹੀ ਵੱਡਾ ਅੱਤਿਆਚਾਰ ਕੀਤਾ ਗਿਆ ਜਿਸ ਵਿਚ ਲੱਖਾਂ ਦੀ ਗਿਣਤੀ ਦੇ ਵਿਚ ਲੋਕਾਂ ਦੀਆਂ ਜਾਨਾਂ ਗਈਆਂ ਜਿਸ ਵਿਚ ਕਰੀਬ ਭਾਰਤ ਦੇ ਕਰੀਬ 379 ਲੋਕ ਸ਼ਹੀਦ ਹੋ ਗਏ ਅਤੇ 2000 ਏ ਕਰੀਬ ਲੋਕ ਬੁਰੀ ਤਰਾਂ ਨਾਲ ਜਖਮੀ ਹੋ ਗਏ ਸੀ।

ਜਿੰਨਾਂ ਦੀ ਆਤਮਿਕ ਸ਼ਾਂਤੀ ਲਈ ਅੱਜ 100 ਸਾਲ ਪੂਰੇ ਹੋਣ ਤੇ ਅੰਮ੍ਰਿਤਸਰ ਦੇ ਵਿਚ ਇੱਕ ਮਾਰਚ ਕਢਿਆ ਗਿਆ ਤੇ ਇਹ ਇੱਕ ਬਹੁਤ ਹੀ ਵਧੀਆ ਤੇ ਨੇਕ ਉਪਰਾਲਾ ਹੈ ਕਿਉਂਕਿ ਇਸ ਨਾਲ ਸਾਡੇ ਸ਼ਹੀਦਾਂ ਦੀਆਂ ਸ਼ਾਹਦਤ ਨੂੰ ਸਿੱਜਦਾ ਹੁੰਦਾ ਹੈ ਤੇ ਉਹਨਾਂ ਦੀ ਕੁਰਬਾਨੀ ਹਮੇਸ਼ਾਂ ਸਾਡੇ ਜਹਿਣ ਦੇ ਵਿਚ ਰਹਿੰਦੀ ਹੈ। 13 ਅਪ੍ਰੈਲ 1919 ਐਤਵਾਰ ਦੇ ਦਿਨ ਅਮ੍ਰਿਤਸਰ ਦੇ ਨਾਗਰਿਕ ਸ਼ਾਮ ਦੇ 4 ਵਜੇ ਆਪਣੇ ਨੇਤਾਵਾਂ ਡਾਕਟਰ ਸੈਫੁੱਦੀਨ ਕਿਚਲੂ ਅਤੇ ਡਾਕਟਰ ਸਤਿਆਪਾਲ ਦੀ ਗਿਰਫਤਾਰੀ ਦੇ ਵਿਰੋਧ ਲਈ ਜਲ੍ਹਿਆਂਵਾਲਾ ਬਾਗ਼ ਵਿੱਚ ਇਕੱਤਰ ਹੋਏ। ਜਨਰਲ ਡਾਇਰ ਨੇ ਕਿਸੇ ਵੱਡੀ ਬਗਾਵਤ ਨੂੰ ਭਾਂਪਦਿਆਂ ਨੇ ਸਭਾ ਜਲਸਿਆਂ ਉੱਤੇ ਤਿੰਨ ਦਿਨ ਪਹਿਲਾਂ ਰੋਕ ਲਗਾ ਦਿੱਤਾ ਸੀ। ਇਹ ਬਾਗ ਦੋ ਸੌ ਗਜ ਲੰਮਾ ਅਤੇ ਇੱਕ ਸੌ ਗਜ ਚੌੜਾ ਸੀ। ਉਸਦੇ ਚਾਰੇ ਪਾਸੇ ਦੀਵਾਰ ਸੀ ਅਤੇ ਦੀਵਾਰ ਦੇ ਨਾਲ ਹੀ ਘਰ ਸਨ।

ਬਾਹਰ ਨਿਕਲਣ ਲਈ ਇੱਕ ਛੋਟਾ ਜਿਹਾ ਤੰਗ ਰਸਤਾ ਸੀ। ਸਾਰਾ ਬਾਗ ਖਚਾ ਖਚ ਭਰਿਆ ਹੋਇਆ ਸੀ। ਇਸ ਸਮੇਂ ਜਨਰਲ ਡਾਇਰ ਨੇ 50 ਗੋਰਖਾ ਸੈਨਿਕਾਂ ਨੂੰ ਲੈ ਕੇ ਜਲ੍ਹਿਆਂਵਾਲਾ ਬਾਗ਼ ਨੂੰ ਘੇਰ ਲਿਆ ਅਤੇ ਮਸ਼ੀਨਗੰਨਾਂ ਨਾਲ ਅੰਧਾਧੁੰਦ ਗੋਲੀਬਾਰੀ ਕਰ ਦਿੱਤੀ। ਲੱਗਪਗ 10 ਮਿੰਟ ਤੱਕ ਗੋਲੀਬਾਰੀ ਜਾਰੀ ਰਹੀ। ਉਦੋਂ ਬੰਦ ਹੋਈ ਜਦੋਂ ਬਾਰੂਦ ਮੁੱਕ ਗਿਆ। ਡਾਇਰ ਅਨੁਸਾਰ 1,650 ਗੋਲੀਆਂ ਚਲੀਆਂ ਗਈਆਂ। ਇਹ ਗਿਣਤੀ ਸੈਨਿਕਾਂ ਦੇ ਘਟਨਾ ਸਥਾਨ ਤੋਂ ਚੁਗੇ ਖੋਖਿਆਂ ਉੱਤੇ ਅਧਾਰਿਤ ਲੱਗਦੀ ਹੈ।3 ਸਰਕਾਰੀ ਸਰੋਤਾਂ ਅਨੁਸਾਰ 379 ਲਾਸਾਂ ਅਤੇ 1,100 ਜਖਮੀਆਂ ਦੀ ਪਛਾਣ ਕੀਤੀ ਗਈ। ਭਾਰਤੀ ਰਾਸ਼ਟਰੀ ਕਾਂਗਰਸ ਅਨੁਸਾਰ ਪੀੜਤਾਂ ਦੀ ਗਿਣਤੀ 1,500 ਤੋਂ ਵਧ ਅਤੇ ਮਰਨ ਵਾਲੇ ਲੱਗਪਗ 1,000 ਸਨ।

Share this...
Share on Facebook
Facebook
error: Content is protected !!