ਸਿਰਫ ਪੰਜ ਵੋਟਾਂ ਪੈਣ ਤੇ ਰੋ ਪਿਆ ਉਮੀਦਵਾਰ ਦੱਸੀ ਪੂਰੀ ਕਹਾਣੀ

ਵੋਟਾਂ ਦੀ ਕਾਉਂਟਿੰਗ ਸ਼ੁਰੂ ਹੋ ਚੁਕੀ ਹੈ ਮੇਨੂ ਸਿਰਫ 5 ਵੋਟਾਂ ਪਾਈਆਂ ਨੇ ਹੈਰਾਨ ਆ। ਇਸ ਗੱਲ ਤੋਂ ਜਦ ਕਿ ਮੇਰੇ ਘਰਦੇ 9 ਵੋਟਾਂ ਸੀ। ਇਸ ਗੱਲ ਚ ਨੀਤੂ ਦਾ ਦਾ ਕਹਿਣਾ ਹੈ ਬੇਈਮਾਨੀ ਕੀਤੀ ਗਈ ਹੈ ਨੀਟੂ ਦਾ ਕਹਿਣਾ ਹੈ ਮੈ ਪ੍ਰਚਾਰ ਪ੍ਰਸਾਰ ਬਹੁਤ ਕੀਤਾ ਸੀ। ਹੇਰਾ ਫੇਰੀ ਹੈ ਹੋਈ ਹੈ ਮੈਨੂੰ ਚਿੰਤਪੂਰਨੀ ਦੀ ਕਸਮ ਬਾਕੀ ਸਾਰੀ ਗੱਲ ਮਸ਼ੀਨਾਂ ਵਿਚ ਬੇਈਮਾਨੀ ਹੋਈ ਹੈ। ਮੇਰੇ ਮੋਹਲੇ ਵਾਲਿਆਂ ਨੇ ਕਸਮ ਖਾ ਕੇ ਕਹਿਣਾ ਵੋਟਾਂ ਪਾਈਆਂ ਨੇ ਨੀਤੂ ਦਾ ਕਹਿਣਾ ਹੈ। ਅਗੇ ਤੋਂ ਨਹੀਂ ਲੜਨੇ ਮੈ ਬਹੁਤ ਮਜਬੂਰੀ ਨਾਲ ਮੈਦਾਨ ਵਿਚ ਸੀ। ਧੋਖਾ ਹੋਇਆ ਮੇਰੇ ਨਾਲ ਬਾਕੀ ਤੁਸੀਂ ਵੀਡੀਓ ਦੇਖੋ ਜੋ ਨੀਟੂ ਨੇ ਆਪਣੇ ਮੂੰਹੋਂ ਕਿਹਾ।

ਲੋਕਤੰਤਰ ਨੂੰ ਪ੍ਰਭਾਸ਼ਿਤ ਕਰਨ ਸੰਬੰਧੀ ਕੋਈ ਸਹਿਮਤੀ ਨਹੀਂ ਮਿਲਦੀ, ਪਰ ਕਾਨੂੰਨੀ ਬਰਾਬਰੀ, ਆਜ਼ਾਦੀ ਅਤੇ ਕਾਨੂੰਨ ਦਾ ਰਾਜ ਦੀ ਪੁਰਾਣੇ ਜ਼ਮਾਨੇ ਤੋਂ ਇਸ ਦੇ ਮਹੱਤਵਪੂਰਨ ਲਛਣਾਂ ਦੇ ਤੌਰ ਤੇ ਪਛਾਣ ਕੀਤੀ ਜਾਂਦੀ ਹੈ। ਜੇ ਮੁਲਕ ਦੇ ਆਵਾਮ ਨੂੰ ਹੁਕਮਰਾਨ ਜਮਾਤ ਦੀਆਂ ਨੀਤੀਆਂ ਵਿਚ ਆਪਣੇ ਹਿਤ ਸੁਰੱਖਿਅਤ ਨਹੀਂ ਲੱਗਦੇ ਤਾਂ ਹੁਕਮਰਾਨਾਂ ਨੂੰ ਇਹ ਆਪਾਸ਼ਾਹ ਅਧਿਕਾਰ ਨਹੀਂ ਹੋਣਾ ਚਾਹੀਦਾ ਕਿ ਉਹ ਆਪਣੀਆਂ ਨੀਤੀਆਂ ਰਾਸ਼ਟਰੀ ਹਿਤ ਦੇ ਨਾਂ ਹੇਠ ਥੋਪਣ ਅਤੇ ਜਾਬਰ ਕਾਨੂੰਨਾਂ ਨੂੰ ਆਲੋਚਕਾਂ ਦੀ ਜ਼ੁਬਾਨਬੰਦੀ ਲਈ ਹਥਿਆਰ ਬਣਾ ਕੇ ਇਸਤੇਮਾਲ ਕਰਨ। ਲੋਕਤੰਤਰ ਦੀ ਇਹ ਵਿਸ਼ੇਸ਼ਤਾ ਹੈ। ਜਮਹੂਰੀਅਤ ਵਿਚਾਰਾਂ ਦੇ ਪ੍ਰਗਟਾਵੇ, ਘੱਟ ਗਿਣਤੀਆਂ ਅਤੇ ਦਲਿਤਾਂ ਲਈ ਬੇਖੌਫ਼ ਅਤੇ ਬਰਾਬਰੀ ਦੇ ਸਿਆਸੀ ਅਤੇ ਸਮਾਜਿਕ ਮਾਹੌਲ ਵਿਚ ਮੌਲਦੀ ਹੈ। ਜਮਹੂਰੀਅਤ ਵਿੱਚ ਅਸਹਿਮਤੀ ਅਤੇ ਵਿਰੋਧੀ ਵਿਚਾਰ ਰੱਖਣ ਦੇ ਹੱਕ ਦਾ ਸਨਮਾਨ ਕਰਕੇ ਹੀ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਚਾਇਆ ਜਾ ਸਕਦਾ ਹੈ।

ਰਾਜ ਕਿਸੇ ਹਾਕਮ ਦੇ ਹੁਕਮਾਂ ਅਨੁਸਾਰ ਨਹੀਂ ਸਗੋਂ ਦੇਸ਼ ਦੇ ਕਾਨੂੰਨ ’ਤੇ ਆਧਾਰਤ ਹੋਵੇਗਾ। ਕਾਨੂੰਨ ਦੇ ਸਾਹਮਣੇ ਸਾਰੇ ਲੋਕ ਬਰਾਬਰ ਹਨ। ਦੇਸ਼ ਵਿਚ ਕਾਨੂੰਨ ਬਣਾਉਣ ਵਾਲੀਆਂ ਵਿਧਾਨ ਸਭਾਵਾਂ ਦੇ ਮੈਂਬਰ ਵੋਟਾਂ ਰਾਹੀਂ ਚੁਣੇ ਜਾਣਗੇ ਤੇ ਸਰਕਾਰ ਵੀ ਚੁਣੇ ਹੋਏ ਨੁਮਾਇੰਦਿਆਂ ਰਾਹੀਂ ਹੋਂਦ ਵਿਚ ਆਏਗੀ। ਦੇਸ਼ ਦੇ ਨਾਗਰਿਕਾਂ ਨੂੰ ਮੌਲਿਕ ਅਧਿਕਾਰ ਪ੍ਰਾਪਤ ਹੋਣਗੇ। ਦੇਸ਼ ਵਿਚ ਆਜ਼ਾਦ ਨਿਆਂ ਪ੍ਰਬੰਧ ਪ੍ਰਣਾਲੀ ਲੋਕਾਂ ਨੂੰ ਨਿਆਂ ਦੇਵੇਗੀ ਅਤੇ ਇਹ ਵੀ ਯਕੀਨੀ ਬਣਾਏਗੀ ਕਿ ਉਨ੍ਹਾਂ ਦੇ ਮੌਲਿਕ ਅਧਿਕਾਰ ਸੁਰੱਖਿਅਤ ਰਹਿਣ ਅਤੇ ਕਾਨੂੰਨਸਾਜ਼ ਦੇਸ਼ ਦੇ ਸੰਵਿਧਾਨ ਅਨੁਸਾਰ ਕਾਨੂੰਨ ਬਣਾਉਣ। ਇਸ ਸਭ ਕੁਝ ਨੂੰ ਸੁਨਿਸ਼ਚਿਤ ਕਰਨ ਲਈ ਸਭ ਤੋਂ ਅਹਿਮ ਰੋਲ ਸੰਸਥਾਵਾਂ ਦਾ ਹੈ। ਇਨ੍ਹਾਂ ਸੰਸਥਾਵਾਂ ਵਿਚੋਂ ਸੰਸਦ, ਵਿਧਾਨ ਸਭਾਵਾਂ, ਅਦਾਲਤਾਂ, ਪੁਲੀਸ, ਸੁਰੱਖਿਆ ਤੇ ਜਾਂਚ ਏਜੰਸੀਆਂ, ਫ਼ੌਜ, ਚੋਣ ਕਮਿਸ਼ਨ, ਪ੍ਰਸ਼ਾਸਨਿਕ ਸੇਵਾਵਾਂ, ਵਿੱਦਿਅਕ ਅਦਾਰੇ ਆਦਿ ਪ੍ਰਮੁੱਖ ਹਨ।

Share this...
Share on Facebook
Facebook
error: Content is protected !!