ਲੋਕਾਂ ਦਾ ਬੱਚੀ ਨਾਲ ਬਲਾਤਕਾਰ ਕਰਨ ਵਾਲੇ ਵਿਰੁੱਧ ਸਖ਼ਤ ਕਦਮ

10 ਸਾਲ ਦੀ ਮਾਸੂਮ ਨਾਲ ਜਲੰਧਰ ਦੇ ਰਾਮਾ ਮੰਡੀ ਇਲਾਕੇ ਵਿਚ ਬਲਾਤਕਾਰ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦਾ ਗੁੱਸਾ ਭੜਕ ਗਿਆ। ਮੁਲਜ਼ਮ ਨੂੰ ਕੁੱਟ-ਕੁੱਟ ਦੇ ਗੁੱਸੇ ਵਿਚ ਆਏ ਲੋਕਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ। ਪਤਾ ਲੱਗਾ ਹੈ ਕਿ ਮੁਲਜ਼ਮ ਪੀੜਤ ਲੜਕੀ ਦਾ ਗੁਆਂਢੀ ਸੀ। ਲੋਕਾਂ ਨੇ ਉਸ ਨੂੰ ਮੌਕੇ ਉਤੇ ਹੀ ਫੜ ਲਿਆ ਤੇ ਇੰਨੀ ਕੁੱਟਮਾਰ ਕੀਤੀ ਕਿ ਉਸ ਦੀ ਮੌਤ ਹੋ ਗਈ। ਜਦੋਂ ਨਬਾਲਗ ਦੇ ਮਾਂ-ਪਿਉ ਦਿਹਾੜੀ ਕਰਨ ਘਰੋਂ ਬਾਹਰ ਗਏ ਸਨ ਮੁਲਜ਼ਮ ਨੇ ਇਸ ਘਟਨਾ ਨੂੰ ਉਦੋਂ ਅੰਜਾਮ ਦਿੱਤਾ ਅਤੇ ਘਰ ਵਿੱਚ ਬੱਚੀ ਇਕੱਲੀ ਸੀ।ਜਾਣਕਾਰੀ ਮੁਤਾਬਕ ਮੁਲਜ਼ਮ ਪੱਪੂ ਕੁਮਾਰ ਨਸ਼ੇ ਵਿੱਚ ਸੀ, ਜਦੋਂ ਉਸ ਨੇ ਬੱਚੀ ਨਾਲ ਬਲਾਤਕਾਰ ਕੀਤਾ।

ਲੋਕਾਂ ਨੇ ਮੁਲਜ਼ਮ ਨੂੰ ਰੌਲਾ ਪਾਉਣ ਉਤੇ ਫੜ ਲਿਆ ਤੇ ਕੁੱਟਮਾਰ ਸ਼ੁਰੂ ਕਰ ਦਿੱਤੀ। ਇੰਨੇ ਨੂੰ ਪੁਲਿਸ ਵੀ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਦੱਸਿਆ ਕਿ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਜਦੋਂ ਮੌਕੇ ਉਤੇ ਪਹੁੰਚੀ ਤਾਂ ਲੋਕਾਂ ਨੇ ਮੁਲਜ਼ਮ ਦੀ ਕਾਫੀ ਕੁੱਟਮਾਰ ਕੀਤੀ ਹੋਈ ਸੀ ਜਿਸ ਨੂੰ ਤੁਰਤ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੰਜਾਬ ‘ਚ ਆਏ ਦਿਨ ਮਾਸੂਮ ਬੱਚੀਆਂ ਹਵਸ ਦਾ ਸ਼ਿਕਾਰ ਹੋ ਰਹੀਆਂ ਹਨ, ਜਿਸ ਕਾਰਨ ਹੁਣ ਤੱਕ ਕਈ ਮਾਸੂਮ ਧੀਆਂ ਇਸ ਅੱਗ ‘ਚ ਸੜ੍ਹ ਕੇ ਸੁਆਹ ਹੋ ਚੁੱਕੀਆਂ ਹਨ।

ਅਜਿਹਾ ਹੀ ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿਥੇ ਕਰੀਬ 10 ਸਾਲ ਦੀ ਮਾਸੂਮ ਬੱਚੀ ਨਾਲ ਇੱਕ 35 ਸਾਲਾਂ ਵਿਅਕਤੀ ਨੇ ਬਲਾਤਕਾਰ ਕੀਤਾ। ਮਿਲੀ ਜਾਣਕਾਰੀ ਮੁਤਾਬਕ ਉਕਤ ਵਿਅਕਤੀ ਨੇ ਉਸ ਸਮੇਂ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਜਦੋਂ ਉਸ ਦੀ ਮਾਂ ਕਿਸੇ ਕੰਮ ਲਈ ਬਾਹਰ ਗਈ ਹੋਈ ਸੀ। ਮਾਂ ਨੇ ਘਰ ਆ ਕੇ ਦੇਖਿਆ ਤਾਂ ਮਾਸੂਮ ਬੱਚੀ ਖੂਨ ਨਾਲ ਲਥਪਥ ਪਾਈ ਗਈ। ਮਾਂ ਨੇ ਦੇਖਿਆ ਕਿ ਇਕ ਵਿਅਕਤੀ ਵੀ ਘਰ ‘ਚ ਦਾਖਲ ਸੀ। ਉਥੇ ਹੀ ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੇ ਲੋਕਾਂ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਫਿਰ ਭੜਕੇ ਲੋਕਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ ਗਈ। ਜਿਸ ਦੌਰਾਨ ਉਸ ਦੀ ਮੌਤ ਹੋ ਗਈ।

Share this...
Share on Facebook
Facebook
0