ਖਤਮ ਹੋਈਆਂ ਇੰਤਜ਼ਾਰ ਦੀਆਂ ਘੜੀਆਂ ਬਾਹਰ ਆ ਰਿਹਾ ਮਾਸੂਮ

ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ ਵੀਰਵਾਰ ਨੂੰ 4 ਵਜੇ ਦੇ ਕਰੀਬ 145 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗਾ 2 ਸਾਲਾ ਬੱਚਾ ਫਤਿਹਵੀਰ ਅਜੇ ਵੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ੍ਹ ਰਿਹਾ ਹੈ।ਤਕਰੀਬਨ 65 ਘੰਟੇ ਦਾ ਸਮਾਂ ਬੀਤ ਚੁੱਕਾ ਹੈ ਤੇ ਅਜੇ ਵੀ ਫਤਿਹਵੀਰ ਨੂੰ ਬਚਾਉਣ ਲਈ ਰੈਸਕਿਊ ਟੀਮਾਂ ਦੇ ਹੱਥ ਖਾਲੀ ਹਨ। ਹਰ ਵਿਅਕਤੀ ਦੀਆਂ ਅੱਖਾਂ ਫਤਿਹਵੀਰ ਨੂੰ ਉਡੀਕ ਰਹੀਆਂ ਹਨ। ਭਾਵੇ ਕਿ ਅੱਜ ਸਵੇਰੇ 5 ਵਜੇ ਰੈਸਕਿਊ ਆਪ੍ਰੇਸ਼ਨ ਰੁਕ ਗਿਆ ਸੀ। ਪਰ ਲੋਕਾਂ ਦੀ ਮਦਦ ਨਾਲ ਇੱਕ ਵਾਰ ਫਿਰ ਫਤਿਹ ਨੂੰ ਬਚਾਉਣ ਲਈ ਆਪ੍ਰੇਸ਼ਨ ਚਾਲੂ ਕਰ ਦਿੱਤਾ ਗਿਆ ਹੈ।ਲੋਕਾਂ ਅਤੇ ਐੱਨ.ਡੀ.ਆਰ.ਐੱਫ. ਦੀ ਟੀਮ ਵੱਲੋਂ ਫਤਿਹ ਨੂੰ ਬਚਾਉਣ ਦੀਆਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਉਥੇ ਬੀਤੇ 2 ਦਿਨਾਂ ਤੋਂ ਸੂਬੇ ਭਰ ਦੇ ਲੋਕ ਫਤਿਹ ਦੀ ਸਲਾਮਤੀ ਲਈ ਅਰਦਾਸਾਂ ਕਰ ਰਹੇ ਹਨ। ਉਸ ਦੀ ਸਥਿਤੀ ਨੂੰ ਕੈਮਰਿਆਂ ਰਾਹੀਂ ਲਗਾਤਾਰ ਦੇਖਿਆ ਜਾ ਰਿਹਾ ਹੈ। ਡਾਕਟਰਾਂ ਦੀ ਟੀਮ ਬੱਚੇ ਦੀ ਜ਼ਿੰਦਗੀ ਪ੍ਰਤੀ ਪੂਰੀ ਆਸ ਲਗਾਈ ਬੈਠੀ ਹੈ। ਬੱਚੇ ਨੂੰ ਲਗਾਤਾਰ ਆਕਸੀਜਨ ਪਹੁੰਚਾਉਣ ਦਾ ਪ੍ਰਬੰਧ ਇਕ ਪਾਈਪ ਲਾਈਨ ਰਾਹੀਂ ਕੀਤਾ ਗਿਆ ਹੈ। ਫਤਿਹਵੀਰ ਦੇ ਨਿਕਲਦੇ ਹੀ ਉਸ ਦੇ ਇਲਾਜ ਲਈ ਸੰਗਰੂਰ, ਪਟਿਆਲਾ ਅਤੇ ਚੰਡੀਗੜ੍ਹ ‘ਚ ਇਲਾਜ ਦੇ ਪ੍ਰਬੰਧ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਫਤਿਹਵੀਰ ਪਰਿਵਾਰ ਦਾ ਇਕਲੌਤਾ ਬੇਟਾ ਹੈ ਅਤੇ 10 ਜੂਨ ਨੂੰ ਉਸ ਦਾ ਜਨਮਦਿਨ ਹੈ। ਉਮੀਦਾਂ ਟੁੱਟ ਰਹੀਆਂ ਹਨ ਪਰ ਹਰ ਕਿਸੇ ਨੂੰ ਚਮਤਕਾਰ ਦਾ ਇੰਤਜ਼ਾਰ ਹੈ। ਮਾਂ ਉਸ ਦੀਆਂ ਕਿਲਕਾਰੀਆਂ ਸੁਣਨ ਨੂੰ ਬੇਹਾਲ ਹੈ।

ਆਮ ਲੋਕਾਂ ਦੇ ਵੀ ਹੰਝੂ ਨਿਕਲ ਰਹੇ ਹਨ। ਪੂਰਾ ਦੇਸ਼ ਫਤਿਹ ਲਈ ਅਰਦਾਸ ਕਰ ਰਿਹਾ ਹੈ। ਬੋਰਵੈੱਲ ਵਿੱਚ ਡਿੱਗਿਆ ਫਤਿਹਵੀਰ ਸਿੰਘ ਨੂੰ 68 ਘੰਟਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਉਸ ਨੂੰ ਬਾਹਰ ਕੱਢਣ ਲੋਕਾਂ ਵੱਲੋਂ ਲਗਾਤਾਰ ਯਤਨ ਜਾਰੀ ਹਨ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਵੀ ਪੁੱਜੇ।  ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਸ ਕੰਮ ਲਈ ਬਹੁਤ ਢਿੱਲ ਵਰਤੀ ਜਾ ਰਹੀ ਹੈ, ਹੁਣ ਨਵੀ ਤਕਨੀਕ ਦੀਆਂ ਮਸੀਨਾਂ ਆ ਚੁੱਕੀਆਂ ਹਨ, ਜਿਸਦੀ ਵਰਤੋਂ ਕਰਕੇ ਹੁਣ ਤੱਕ ਫਤਿਹਵੀਰ ਸਿੰਘ ਨੂੰ ਬਾਹਰ ਕੱਢਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਗੱਲਬਾਤ ਕਰਕੇ ਨਵੀਂ ਤਕਨੀਕ ਦੀਆਂ ਮਸ਼ੀਨਾਂ ਮੰਗਵਾਉਣੀਆਂ ਚਾਹੀਦੀਆਂ ਸਨ, ਜਿਸ ਨਾਲ ਬੱਚੇ ਨੂੰ ਛੇਤੀ ਤੋਂ ਛੇਤੀ ਬਾਹਰ ਕੱਢਿਆ ਜਾ ਸਕਦਾ ਸੀ।

Share this...
Share on Facebook
Facebook
error: Content is protected !!