ਪਾਕਿਸਤਾਨ ਵਿਚਲੇ ਸਿੱਖ ਗੁਰਧਾਮਾਂ ਦੀ ਸਾਂਭ ਸੰਭਾਲ ਲਈ ਇੰਗਲੈਂਡ ਦੇ ਸਿੱਖਾਂ ਵੱਲੋਂ ਵੱਡਾ ਐਲਾਨ

ਪਾਕਿਸਤਾਨ ਨੂੰ 500 ਮਿਲੀਅਨ ਪੌਂਡ ਯਾਨੀ ਤਕਰੀਬਨ 44,03,09,97,000 ਰੁਪਏ ਦਾ ਨਿਵੇਸ਼ ਕਰਨ ਲਈ ਲੰਡਨ ਦਾ ਸਿੱਖ ਭਾਈਚਾਰਾ ਪੀਟਰ ਵਿਰਦੀ ਫਾਊਂਡੇਸ਼ਨ ਦੀ ਮਦਦ ਨਾਲ ਤਿਆਰ ਹਨ। ਇਹ ਨਿਵੇਸ਼ ਕਰਤਾਰਪੁਰ ਸਾਹਿਬ ਕੌਰੀਡੋਰ ਲਈ ਪਾਕਿਸਤਾਨ ਸਰਕਾਰ ਵੱਲੋਂ ਕੀਤਾ ਜਾਵੇਗਾ। ਖੁਫੀਆ ਏਜੰਸੀਆਂ ਇੰਨੀ ਵੱਡੀ ਰਾਸ਼ੀ ਦਾ ਲੈਣ-ਦੇਣ ਸਾਹਮਣੇ ਆਉਂਦੇ ਹੀ ਚੌਕਸ ਹੋ ਗਈਆਂ ਹਨ। ਯੂਕੇ ਦੇ ਸਿੱਖਾਂ ਨੇ ਇਹ ਕਰਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਵਿਸ਼ੇਸ਼ ਸਹਾਇਕ ਤੇ ਪਾਕਿਸਤਾਨ ਸੈਰ ਸਪਾਟਾ ਬੋਰਡ ਦੇ ਚੇਅਰਮੈਨ ਸਈਅਦ ਜ਼ੁਲਫੀਕਾਰ ਬੁਖ਼ਾਰੀ ਨਾਲ ਲੰਡਨ ਵਿੱਚ 10 ਜੂਨ ਨੂੰ ਹੋਈ ਬੈਠਕ ਵਿੱਚ ਕੀਤਾ ਗਿਆ।

ਸਿੱਖ ਫੈਡਰੇਸ਼ਨ ਦੇ ਸਕੱਤਰ ਗੁਰਜੀਤ ਵੱਲੋਂ ਪ੍ਰੈੱਸ ਨੂੰ ਜਾਰੀ ਬਿਆਨ ਮੁਤਾਬਕ ਇਸ ਵਿੱਚ ਸਹਿਯੋਗ ਸੈਂਟਰਲ ਗੁਰਦੁਆਰਾ (ਖ਼ਾਲਸਾ ਜੱਥਾ), ਲੰਡਨ, ਪੀਟਰ ਵਿਰਦੀ ਫਾਊਂਡੇਸ਼ਨ ਦੇ ਸਮਰਥਕ ਤੇ ਹੋਰਾਂ ਨੇ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਿੱਖਾਂ ਨੇ ਇਸ ਪੈਸੇ ਨਾਲ ਕਰਤਾਰਪੁਰ ਸਾਹਿਬ ਕੌਰੀਡੋਰ ਦੇ ਨਾਲ-ਨਾਲ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਤਕ ਸ਼ਰਧਾਲੂਆਂ ਦੀ ਪਹੁੰਚ ਸੌਖੀ ਬਣਾਉਣ ਲਈ ਅਤਿ-ਆਧੁਨਿਕ ਬੱਸਾਂ ਨੂੰ ਨਿਸ਼ਕਾਮ ਸੇਵਾ ਹਿਤ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ‘ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਵੀ ਚੌਕਸ ਹੋ ਗਈਆਂ ਕਿ ਕਿਤੇ ਇੰਨੀ ਵੱਡੀ ਰਕਮ ਗ਼ਲਤ ਲੋਕਾਂ ਦੇ ਹੱਥਾਂ ਵਿੱਚ ਚਲੀ ਜਾਵੇ। ਗਲਿਆਰਾ ਪ੍ਰਾਜੈਕਟ ਲਈ ਕਿਸੇ ਵੀ ਵਿਦੇਸ਼ੀ ਸੰਸਥਾ ਜਾਂ ਵਿਅਕਤੀ ਨੇ ਅਜਿਹੀ ਰੁਚੀ ਹਾਲੇ ਤਕ ਭਾਰਤ ਵਾਲੇ ਪਾਸੇ ਜਾਰੀ ਪ੍ਰਾਜੈਕਟਾਂ ਲਈ ਨਹੀਂ ਦਿਖਾਈ ਹੈ।

ਇੰਗਲੈਂਡ ਦੇ ਸਿੱਖਾਂ ਵੱਲੋਂ ਪਾਕਿਸਤਾਨ ਵਿਚਲੇ ਸਿੱਖ ਗੁਰਧਾਮਾਂ ਦੀ ਸਾਂਭ ਸੰਭਾਲ ਲਈ ਮਾਇਕ ਪੱਖੋਂ ਵੱਡਾ ਯੋਗਦਾਨ ਪਾਉਣ ਦਾ ਐਲਾਨ ਕੀਤਾ ਗਿਆ ਹੈ। ਸਿੱਖ ਸਿਆਸਤ ਕੋਲ ਲਿਖਤੀ ਤੌਰ ਤੇ ਪਹੁੰਚੀ ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਸੈਰ ਸਪਾਟਾ ਮਹਿਕਮੇਂ ਦੇ ਚੇਅਰਮੈਨ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਲਾਹਕਾਰ ਸਈਅਦ ਜ਼ੁਲਫਕਾਰ ਬੁਖਾਰੀ ਨਾਲ ਲੰਡਨ ਦੇ ਰੈਮਬਰਾਂਡਿਟ ਹੋਟਲ ਵਿਖੇ ਇੰਗਲੈਂਡ ਦੇ ਸਿੱਖਾਂ ਦੀ ਇਕ ਅਹਿਮ ਮੁਲਾਕਾਤ ਹੋਈ, ਜਿਸ ਵਿਚ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਚਾਰ ਵਟਾਂਦਰਾ ਹੋਇਆ। ਗੁਰਦੁਆਰਾ ਸਾਹਿਬਾਨ ਲਈ ਨਵਾਂ ਟਰੱਸਟ ਬਣਾ ਕੇ 500 ਮਿਲੀਅਨ ਪੌਂਡ ਦਾ ਹਿੱਸਾ ਪਾਉਣ ਦਾ ਐਲਾਨ ਕੀਤਾ। ਪੌਂਡ ਦੀ ਦਰ ਮੁਤਾਬਕ ਇਹ ਰਕਮ ਤਕਰੀਬਨ 44 ਅਰਬ ਰੁਪਏ ਤੋਂ ਵੱਧ ਬਣਦੀ ਹੈ।

Share this...
Share on Facebook
Facebook
error: Content is protected !!