ਵਿਦੇਸ਼ ਦੀ ਧਰਤੀ ‘ਤੇ ਸਿੱਖਾਂ ਦੇ ਕੰਮ ਤੋਂ ਗੋਰੇ ਵੀ ਹੋਏ ਪ੍ਰਭਾਵਿਤ

ਸਿੱਖ ਆਪਣੇ ਸੇਵਾ ਭਾਵ ਲਈ ਜਾਣੇ ਜਾਂਦੇ ਹਨ। ਭਾਵੇਂ ਉਹ ਦੇਸ਼ ਦੀ ਧਰਤੀ ਹੋਵੇ ਜਾਂ ਫਿਰ ਵਿਦੇਸ਼ ਦੀ ਧਰਤੀ ਪੰਜਾਬੀ ਲੋਕਾਂ ਦੀ ਸੇਵਾ ‘ਚ ਹਮੇਸ਼ਾ ਹੀ ਤੱਤਪਰ ਰਹਿੰਦੇ ਹਨ । ਇਸ ਵੀਡੀਓ ‘ਚ ਜੋ ਕਿ ਵਿਦੇਸ਼ ਦਾ ਹੈ ਤੁਸੀਂ ਵੇਖ ਸਕਦੇ ਹੋ ਕਿ ਸਿੱਖ ਕਿਸੇ ਧਾਰਮਿਕ ਸਮਾਗਮ ਦੌਰਾਨ ਲੋਕਾਂ ਦੀ ਸੇਵਾ ਕਰ ਰਹੇ ਹਨ । ਕਿਤੇ ਚਾਹ ਵਰਤਾਈ ਜਾ ਰਹੀ ਹੈ ਅਤੇ ਕਿਤੇ ਗੰਨੇ ਦੇ ਰਸ ਦਾ ਲੰਗਰ ਲੱਗਿਆ ਹੋਇਆ ਹੈ । ਇਨ੍ਹਾਂ ਸਿੱਖਾਂ ਕੋਲ ਜਦੋਂ ਇੱਕ ਗੋਰਾ ਪਹੁੰਚਿਆਂ ਤਾਂ ਉਹ ਵੀ ਉਨ੍ਹਾਂ ਦੇ ਸੇਵਾ ਭਾਵ ਤੋਂ ਪ੍ਰਭਾਵਿਤ ਹੋਏ ਬਗੈਰ ਨਹੀਂ ਰਹਿ ਸਕਿਆ । ਆਪਣੇ ਮੋਬਾਈਲ ਕੈਮਰੇ ‘ਚ ਉਹ ਸੇਵਾ ਕਰਦੇ ਇਨ੍ਹਾਂ ਸਿੱਖਾਂ ਦੀਆਂ ਤਸਵੀਰਾਂ ਕੈਦ ਕਰਨ ਲੱਗਿਆ । ਤੁਸੀਂ ਵੀ ਵੇਖੋ ਇਸ ਵੀਡੀਓ ਨੂੰ ਕਿਸ ਤਰ੍ਹਾਂ ਸਿੱਖਾਂ ਦੇ ਸੇਵਾ ਭਾਵ ਤੋਂ ਇਹ ਗੋਰਾ ਏਨਾਂ ਖ਼ੁਸ਼ ਅਤੇ ਸੰਤੁਸ਼ਟ ਨਜ਼ਰ ਆਇਆ ।

ਸੇਵਾ ਨੂੰ ਸਿੱਖ ਧਰਮ ਵਿੱਚ ਖ਼ਾਸ ਮਹੱਤਵ ਪ੍ਰਾਪਤ ਹੈ। ਇਸ ਦੀ ਸ਼ੂਰਆਤ ਗੁਰੂ ਨਾਨਕ ਦੇਵ ਤੋਂ ਹੀ ਹੋ ਗਈ ਸੀ, ਜਦੋਂ ਪਿਤਾ ਮਹਿਤਾ ਕਲਿਆਣ ਦਾਸ ਨੇ ਉਨ੍ਹਾਂ ਨੂੰ ਵਪਾਰ ਸ਼ੁਰੂ ਕਰਨ ਲਈ ਵੀਹ ਰੁਪਏ ਦਿੱਤੇ ਸਨ। ਗੁਰੂ ਨਾਨਕ ਦੇਵ ਜੀ ਤੋਂ ਬਾਅਦ ਹੋਰ ਸਾਰੇ ਗੁਰੂ ਸਾਹਿਬਾਨ ਨੇ ਇਸ ਰੀਤ ਨੂੰ ਹੋਰ ਦ੍ਰਿੜ੍ਹ ਕੀਤਾ। ਗੁਰੂ ਗੋਬਿੰਦ ਸਿੰਘ ਜੀ ਤਕ ਪਹੁੰਚਦਿਆਂ-ਪਹੁੰਚਦਿਆਂ ਇਸ ਦਾ ਦਾਇਰਾ ਹੋਰ ਵਸੀਹ ਹੋ ਗਿਆ। ਸੇਵਾ ਦਾ ਜਿਕਰ ਚਲਦਾ ਹੈ ਤਾਂ ਭਾਈ ਘਨੱਈਆ ਦਾ ਨਾਂ ਆਪਣੇ ਆਪ ਜ਼ੁਬਾਨ ‘ਤੇ ਆ ਜਾਂਦਾ ਹੈ। ਭਾਈ ਘਨੱਈਆ ਪਹਿਲਾਂ-ਪਹਿਲ ਸਿੱਖਾਂ ਦੇ ਸੱਤਵੇਂ ਗੁਰੂ, ਗੁਰੂ ਹਰਿ ਰਾਏ ਜੀ ਦੇ ਸੰਪਰਕ ਵਿਚ ਆਏ ਅਤੇ ਆਪਣੀ ਸੇਵਾ ਭਾਵਨਾ ਸਦਕਾ ਗੁਰੂ ਤੇਗ ਬਹਾਦਰ ਸਾਹਿਬ ਤੇ ਫਿਰ ਗੁਰੂ ਗੋਬਿੰਦ ਸਿੰਘ ਜੀ ਦੇ ਨੇੜੇ ਹੋ ਗਏ। ਉਨ੍ਹਾਂ ਨੇ ਖ਼ੁਦ ਨੂੰ ਵਿੱਚ ਇੱਕ ਹੋਰ ਪੰਥ ‘ਸੇਵਾ ਪੰਥ’ ਦੀ ਨੀਂਹ ਪਈ।

ਸੇਵਾ ਅਸਲ ਵਿਚ ਬੜੀ ਉੱਚੀ ਸਾਧਨਾ ਹੈ । ਮਨੁੱਖ ਦਾ ਹਰ ਕਾਰਜ ਹਉਮੈ ਨਾਲ ਯੁਕਤ ਹੁੰਦਾ ਹੈ । ਸੇਵਾ ਦੀ ਭਾਵਨਾ ਹਉਮੈ ਨੂੰ ਨਸ਼ਟ ਕਰਦੀ ਹੈ , ਕਿਉਂਕਿ ਹਉਮੈ ਧੁੰਧ-ਗੁਬਾਰ ਵਾਂਗ ਹੈ ਅਤੇ ਸੇਵਾ ਪ੍ਰਕਾਸ਼ ਵਰਗੀ ਹੈ । ਹਉਮੈ ਦੀ ਅਵਸਥਾ ਵਿਚ ਆਪਣੇ ਆਪ ਲਈ ਜੀਉਣਾ ਹੁੰਦਾ ਹੈ , ਸੇਵਾ ਵਿਚ ਹੋਰਨਾਂ ਲਈ ਜੀਵਿਆ ਜਾਂਦਾ ਹੈ । ਜਦ ਤਕ ਜਿਗਿਆਸੂ ਹਉਮੈ ਜਾਂ ਆਪਣੇਪਨ ਦੀ ਭਾਵਨਾ ਨੂੰ ਨਸ਼ਟ ਨਹੀਂ ਕਰਦਾ , ਤਦ ਤਕ ਉਹ ਸੇਵਾ ਕਰਨ ਦਾ ਮਾਣ ਪ੍ਰਾਪਤ ਨਹੀਂ ਕਰ ਸਕਦਾ । ਸੇਵਾ ਕਰਨ ਦੀ ਰੁਚੀ ਹਰ ਇਕ ਵਿਅਕਤੀ ਦੇ ਮਨ ਵਿਚ ਪੈਦਾ ਨਹੀਂ ਹੋ ਸਕਦੀ । ਇਸ ਦੀ ਪ੍ਰਾਪਤੀ ਲਈ ਬੜੇ ਉੱਚੇ ਆਚਰਣ ਦੀ ਲੋੜ ਹੈ । ਇਸ ਵਿਚ ਕੋਈ ਸੰਤੋਖੀ ਸਾਧਕ ਹੀ ਲਗ ਸਕਦਾ ਹੈ ।

Share this...
Share on Facebook
Facebook
error: Content is protected !!