ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ 300 ਸਾਲ ਪੁਰਾਣੇ ਸਰੂਪ ਦੇ ਦਰਸ਼ਨ ਕਰੋ ਜੀ

ਜਿਹਨਾਂ ਵਿੱਚ ਪਹਿਲੇ ਚਾਰ ਗੁਰੂਆਂ ਦੀ ਬਾਣੀ ਦਰਜ ਕੀਤੀ ਹੋਈ ਸੀ ਸਿੱਖਾਂ ਦੇ ਧਾਰਮਿਕ ਗ੍ਰੰਥ ਦਾ ਪਹਿਲਾ ਰੂਪ ਪੋਥੀਆਂ ਸਨ। ਫਿਰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇੱਕ ਵਿਸ਼ੇਸ਼,ਸੰਯੁਕਤ ਅਤੇ ਸੰਪੂਰਨ ਗ੍ਰੰਥਰਚਣ ਦੇ ਮਨੋਰਥ ਨਾਲ ਇਹ ਬਾਣੀ ਪਰਾਪਤ ਕੀਤੀ ਅਤੇ ਇਸ ਸੰਕਲਨ ਵਿੱਚ ਆਪਣੀ ਬਾਣੀ ਅਤੇ 31 ਹੋਰ ਭਾਰਤੀ ਸੰਤਾਂ-ਭਗਤਾਂ ਦੀਆਂ ਰਚਨਾਵਾਂ ਸ਼ਾਮਲ ਕਰਦੇ ਹੋਏ ਇੱਕ ਅਨੋਖਾ ਸੰਗ੍ਰਹਿ ਤਿਆਰ ਕੀਤਾ। ਭਾਈ ਗੁਰਦਾਸ ਜੀ ਨੂੰ ਇਸ ਗ੍ਰੰਥ ਨੂੰ ਲਿਖਣ ਦਾ ਕਾਰਜ ਸੌਂਪਿਆ ਗਿਆ। 1604 ਈ. ਵਿੱਚ ਇਸ ਸੰਗ੍ਰਹਿ ਦਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪਰਕਾਸ਼ ਕੀਤਾ ਗਿਆ ਅਤੇ ਇਸ ਤਰ੍ਹਾਂ ਇਸ ਨੂੰ ਸਿੱਖਾਂ ਦੇ ਧਾਰਮਿਕ ਗ੍ਰੰਥ ਵਜੋਂ ਮਾਨਤਾ ਦੇ ਦਿਤੀ ਗਈ।

ਇਹ ਪਾਵਨ ਬਚਨ ਪੋਥੀ ਰੂਪ ਵਿਚ ਇਕ ਗੁਰੂ ਤੋਂ ਬਾਅਦ ਦੂਜੇ ਗੁਰੂ ਸਾਹਿਬਾਨ ਤੋਂ ਹੁੰਦੇ ਹੋਏ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਪ੍ਰਾਪਤ ਹੋਏ। ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਅਤੇ ਰਹਿਮਤਾਂ ਦੇ ਦਾਤੇ ਸਤਿਗੁਰੂ ਜੀ ਨੇ ਮਨੁੱਖਤਾ ਦਾ ਦੁੱਖ ਹਰਨ ਲਈ ਭਗਤਾਂ, ਭੱਟਾਂ ਅਤੇ ਗੁਰੂ-ਘਰ ਵੱਲੋਂ ਵਰੋਸਾਏ ਸਿੱਖਾਂ ਦੀ ਬਾਣੀ ਨੂੰ ਇਕੱਤਰ ਕਰਨ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਪ ਵਿਚ ‘ਆਦਿ ਗ੍ਰੰਥ’ ਦਾ ਸੰਕਲਨ ਕੀਤਾ। ਭਾਈ ਗੁਰਦਾਸ ਜੀ, ਜੋ ਗੁਰਮਤਿ ਦੇ ਉੱਘੇ ਵਿਦਵਾਨ ਤੇ ਮੁਖੀ ਪ੍ਰਬੰਧਕਾਂ ਵਿੱਚੋਂ ਇਕ ਸਨ, ਨੇ ਰਾਮਸਰ ਸਰੋਵਰ ਦੇ ਰਮਣੀਕ ਕਿਨਾਰੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਦੀ ਅਗਵਾਈ ਹੇਠ ਪਾਵਨ ਬੀੜ ਨੂੰ ਲਿਖਣ ਦੀ ਸੇਵਾ ਨਿਭਾਈ। ਗੁਰੂ ਸਾਹਿਬ ਨੇ ਸਮੁੱਚੀ ਬਾਣੀ ਨੂੰ ਰਾਗਾਂ ਵਿਚ ਤਰਤੀਬ ਅਨੁਸਾਰ ਲਿਖਵਾਇਆ। ਗੁਰੂ ਸਾਹਿਬ ਦੀ ਬਾਣੀ ਮਹਲਾ 1,2,3,4,5 ਆਦਿ ਕ੍ਰਮ ਅਨੁਸਾਰ ਦਰਜ ਕਰਨ ਪਿੱਛੋਂ ਭਗਤਾਂ ਦੀ ਬਾਣੀ ਨੂੰ ਦਰਜ ਕੀਤਾ ਗਿਆ।ਸੰਪਾਦਨਾ ਦਾ ਇਹ ਮਹਾਨ ਕਾਰਜ ਸੰਮਤ 1661 ਬਿਕ੍ਰਮੀ (1604 ਈ:) ਨੂੰ ਸੰਪੰਨ ਹੋਇਆ। 

ਇਸ ਗ੍ਰੰਥ ਨੂੰ ਰੂਹਾਨੀਅਤ ਦਾ ਉਚੇਰਾ ਦਰਜਾ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਖੁਦ ਹੀ ਦੇ ਦਿਤਾ ਸੀ ਕਿਉਂਕਿ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਉਹ ਆਪ ਵੀ ਭੋਂਇੰ ਤੇ ਹੀ ਬਿਰਾਜਮਾਨ ਹੁੰਦੇ ਸਨ। ਸਿੱਖਾਂ ਦੇ ਇਸ ਗ੍ਰੰਥ ਨੂੰ ਪਹਿਲਾਂ “ਪੋਥੀ ਸਾਹਿਬ” ਦਾ ਨਾਮ ਦਿਤਾ ਗਿਆ ਸੀ ਪਰ ਬਾਦ ਵਿੱਚ ਇਹ ਬਦਲ ਕੇ “ਆਦਿ ਗ੍ਰੰਥ” ਹੋ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਭਾਦਰੋਂ ਸੁਦੀ ਏਕਮ ਵਾਲੇ ਦਿਨ ਬਾਬਾ ਬੁੱਢਾ ਜੀ ਦੇ ਸੀਸ ਉੱਪਰ ਬਿਰਾਜਮਾਨ ਕਰ ਨਗਰ ਕੀਰਤਨ ਦੇ ਰੂਪ ਵਿਚ ਸੰਗਤਾਂ ਦੀ ਸ਼ਮੂਲੀਅਤ ਨਾਲ ਸਤਿਨਾਮੁ-ਵਾਹਿਗੁਰੂ ਦਾ ਜਾਪ ਕਰਦਿਆਂ, ਫੁੱਲਾਂ ਦੀ ਵਰਖਾ ਕਰਦੇ ਹੋਏ, ਪੂਰਨ ਸ਼ਰਧਾ, ਸਤਿਕਾਰ ਅਤੇ ਪਿਆਰ ਨਾਲ ਸੁੰਦਰ ਪੀੜ੍ਹੇ ’ਤੇ ਸੁਭਾਇਮਾਨ ਕੀਤਾ ਗਿਆ। ਫਿਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਹਾਜ਼ਰੀ ਵਿਚ ਸਮੂਹ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁਖ ਬਿਰਾਜਮਾਨ ਹੋ ਗਈਆਂ। ਬਾਬਾ ਬੁੱਢਾ ਜੀ ਪਹਿਲੇ ਗ੍ਰੰਥੀ ਥਾਪੇ ਗਏ। ਬਾਬਾ ਬੁੱਢਾ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਥਮ ਪ੍ਰਕਾਸ਼ ਕਰਕੇਉਪਰੰਤ ਹੁਕਮਨਾਮਾ ਲਿਆ ਗਿਆ।

Share this...
Share on Facebook
Facebook
error: Content is protected !!