ਅੱਠ ਸਿੱਖ ਕੈਦੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਰਿਹਾਅ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਸਣੇ ਅੱਠ ਸਿੱਖ ਬੰਦੀਆਂ ਨੂੰ ਭਾਰਤ ਸਰਕਾਰ ਨੇ ਰਿਹਾਅ ਕਰ ਦਿੱਤਾ ਹੈ। ਭੁੱਲਰ ਤੋਂ ਇਲਾਵਾ ਹਰਜਿੰਦਰ ਸਿੰਘ ਉਰਫ਼ ਕਾਲੀ, ਵਰਿਆਮ ਸਿੰਘ ਉਰਫ ਗਿਆਨੀ , ਲਾਲਾ ਸਿੰਘ, ਗੁਰਦੀਪ ਸਿੰਘ ਖੇੜਾ, ਬਲਬੀਰ ਸਿੰਘ, ਨੰਦ ਸਿੰਘ ਤੇ ਸੁਬੇਗ ਸਿੰਘ ਨੂੰ ਰਿਹਾਅ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਕਈਆਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਸੀ। ਇਹ ਸਿੱਖ ਕੈਦੀ ਪੰਜਾਬ ਅੰਦਰ ਕਾਲੇ ਦੌਰ ਦੌਰਾਨ ਗ੍ਰਿਫਤਾਰ ਕੀਤੇ ਗਏ ਸੀ। ਇਹ ਵੱਖ-ਵੱਖ ਗੰਭੀਰ ਕੇਸਾਂ ਵਿੱਚ ਸਜ਼ਾ ਭੁਗਤ ਰਹੇ ਸੀ।

ਇਸ ਲਈ ਸਿੱਖ ਜਥੇਬੰਦੀਆਂ ਇਨ੍ਹਾਂ ਦੀ ਰਿਹਾਈ ਲਈ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੀਆਂ ਸੀ। ਕਾਬਲੇਗੌਰ ਹੈ ਕਿ ਪ੍ਰੋਫੈਸਰ ਭੁੱਲਰ ਨੂੰ ਦਿੱਲੀ ਵਿੱਚ ਹੋਏ ਬੰਬ ਬਲਾਸਟ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਅਦਾਲਤ ਵੱਲੋਂ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਗਈ ਸੀ। ਕਾਫੀ ਜੱਦੋ-ਜਹਿਦ ਮਗਰੋਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਆਖਰਕਾਰ ਅੱਜ ਉਨ੍ਹਾਂ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਪਿੰਡ ਤੇ ਪਰਿਵਾਰਕ ਮੈਂਬਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਦੇ ਭਰਾ ਦਾ ਕਹਿਣਾ ਸੀ ਕਿ ਬਹੁਤ ਹੀ ਖੁਸ਼ੀ ਹੋਈ ਹੈ ਜੋ ਸਰਕਾਰ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ। ਭੁੱਲਰ ਬਠਿੰਡਾ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਭਗਤਾ ਦਾ ਜੰਮਪਲ ਹਨ। ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ 11 ਸਤੰਬਰ 1993 ਨੂੰ ਕਾਂਗਰਸੀ ਆਗੂ ਮਨਿੰਦਰਜੀਤ ਸਿੰਘ ਬਿੱਟਾ ਉਪਰ ਬੰਬ ਧਮਾਕਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਹਮਲੇ ’ਚ 9 ਵਿਅਕਤੀ ਮਾਰੇ ਗਏ ਸਨ ਅਤੇ ਕਈ ਜ਼ਖ਼ਮੀ ਹੋਏ ਸਨ। ਦਵਿੰਦਰਪਾਲ ਸਿੰਘ ਭੁੱਲਰ ਤੋਂ ਬਿਨਾਂ ਜਿਹੜੇ ਹੋਰ ਕੈਦੀ ਨੇ ਉਹਨਾਂ ਚ ਨੰਦ ਸਿੰਘ, ਹਰਜਿੰਦਰ ਸਿੰਘ ਉਰਫ਼ ਕਾਲੀ, ਲਾਲਾ ਸਿੰਘ, ਗੁਰਦੀਪ ਸਿੰਘ ਖੇੜਾ, ਬਲਬੀਰ ਸਿੰਘ, ਵਰਿਆਮ ਸਿੰਘ ਉਰਫ ਗਿਆਨੀ ਤੇ ਸੁਬੇਗ ਸਿੰਘ ਸ਼ਾਮਲ ਹਨ। ਉਸ ਨੂੰ ਜਰਮਨੀ ਤੋਂ ਭਾਰਤ ਵਾਪਸ ਲਿਆਂਦਾ ਗਿਆ ਸੀ ਅਤੇ ਅਦਾਲਤ ਵੱਲੋਂ 2001 ਵਿੱਚ ਉਸ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ।ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਾਉਣ ਲਈ ਕਈ ਸਿੱਖ ਸੰਗਠਨਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਗਈ ਸੀ। ਉਸ ਦੀ ਖ਼ਰਾਬ ਹੁੰਦੀ ਸਿਹਤ ਨੂੰ ਧਿਆਨ ਵਿੱਚ ਰੱਖ ਕੇ ਸੁਪਰੀਮ ਕੋਰਟ ਨੇ 31 ਮਾਰਚ 2014 ਨੂੰ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ। ਮਗਰੋਂ ਉਸ ਨੂੰ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ, ਜਿਥੇ ਉਸ ਨੂੰ ਇਲਾਜ ਵਾਸਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਮਨੋਰੋਗ ਵਾਰਡ ਵਿੱਚ ਭੇਜ ਦਿੱਤਾ ਗਿਆ ਸੀ।

Share this...
Share on Facebook
Facebook
error: Content is protected !!